ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨਾਂ ਦੇ ਧਰਨੇ ''ਤੇ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨਾਂ ਦੇ ਧਰਨੇ ''ਤੇ ਬਿਆਨ

ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੀਆਂ ਕਿਸਾਨ ਜਥੇਬੰਦਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ’ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ।ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਅਤੇ ਘਰ ਹੈ।

ਦੱਸ ਦੇਈਏ ਕਿ ਕਿਸਾਨਾਂ ਵੱਲੋਂ ਧੰਨੋਵਾਲੀ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਗੰਨੇ ਦੇ ਭਾਅ ਵਧਾਉਣ ਤੇ ਬਕਾਇਆ ਰਾਸ਼ੀ ਅਦਾ ਕਰਨ ਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਇਆ ਗਿਆ ਧਰਨਾ ਪੂਰੀ ਰਾਤ ਚੱਲਣ ਮਗਰੋਂ ਅਜੇ ਵੀ ਜਾਰੀ ਹੈ।