- Updated: May 24, 2024 09:54 AM
ਸ਼ਹਿਰ ਦੀ ਤੇਜਬਾਗ ਕਾਲੋਨੀ ਦੇ ਰਹਿਣ ਵਾਲੇ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਗਏ ਲਾਪਤਾ ਹੋਏ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ, ਜਿਨ੍ਹਾਂ ਨੂੰ ਬੀਤੇ ਦਿਨੀਂ ਪਟਿਆਲਾ ਵਿਖੇ ਲਿਆਂਦਾ ਗਿਆ ਤੇ ਇਸ ਤੋਂ ਬਾਅਦ ਉਨ੍ਹਾਂ ਦਾ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਸਸਕਾਰ ਕੀਤਾ ਗਿਆ। ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ।
ਦੱਸਣਯੋਗ ਹੈ ਕਿ ਸ਼ਹਿਰ ਦੀ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਬੱਸ ਸ਼੍ਰੀ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਜੀ ਦੇ ਦਰਸ਼ਨਾਂ ਲਈ ਗਈ ਸੀ, ਜਿਸ ਵਿਚ ਪ੍ਰਿੰਸ ਅਤੇ ਕਾਰਤਿਕ ਵੀ ਸ਼ਾਮਲ ਸਨ। 18 ਮਈ ਨੂੰ ਬੱਚੇ ਲਾਪਤਾ ਹੋ ਗਏ। ਪਰਿਵਾਰ ਵਾਲਿਆਂ ਨੂੰ ਦੋਵਾਂ ਬੱਚਿਆਂ ਦੇ ਕੱਪੜੇ ਨਦੀ ਦੇ ਕਿਨਾਰਿਓਂ ਮਿਲੇ ਸਨ। ਇਸ ਤੋਂ ਬਾਅਦ ਲਗਾਤਾਰ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਦੋਵੇਂ ਬੱਚਿਆਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਬਰਾਮਦ ਹੋਈਆਂ ਹਨ।