- Updated: October 27, 2026 08:42 PM
ਸੀ.ਆਈ.ਏ. ਸਟਾਫ਼ ਸਰਹਿੰਦ ਦੀ ਪੁਲਸ ਨੇ ਇਕ ਵਿਅਕਤੀ ਨੂੰ 500 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਮਨੀਸ਼ ਪਾਸਵਾਨ ਵਾਸੀ ਬਿਹਾਰ ਵਜੋਂ ਹੋਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਤਰਖਾਣ ਮਾਜਰਾ ਨਹਿਰ ਦੇ ਪੁਲ਼ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੈਦਲ ਆ ਰਹੇ ਉਕਤ ਵਿਅਕਤੀ 'ਤੇ ਸ਼ੱਕ ਹੋਣ 'ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ 'ਚੋਂ 500 ਗ੍ਰਾਮ ਅਫ਼ੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਮਨੀਸ਼ ਪਾਸਵਾਨ ਖ਼ਿਲਾਫ਼ ਪਹਿਲਾਂ ਵੀ ਪਟਿਆਲਾ ਵਿਖੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਏ.ਐੱਸ.ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮਨੀਸ਼ ਪਾਸਵਾਨ ਬਿਹਾਰ ਤੋਂ ਅਫੀਮ ਲਿਆ ਕੇ ਅੱਗੇ ਸਪਲਾਈ ਕਰਦਾ ਸੀ। ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਇਹ ਘਟਨਾ ਸਮੇਂ ਇਕੱਲਾ ਹੀ ਸੀ, ਇਸ ਦੇ ਨਾਲ ਕੋਈ ਹੋਰ ਸਾਥੀ ਨਹੀਂ ਸੀ। ਪੁਲਸ ਵੱਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।