ਹੁਸ਼ਿਆਰਪੁਰ ''ਚ  ਬਸਪਾ ਅਤੇ ਭਾਜਪਾ ਆਗੂਆਂ ਵਿਚਾਲੇ ਹੋਈ ਝੜਪ

ਹੁਸ਼ਿਆਰਪੁਰ ''ਚ  ਬਸਪਾ ਅਤੇ ਭਾਜਪਾ ਆਗੂਆਂ ਵਿਚਾਲੇ ਹੋਈ ਝੜਪ

ਹੁ਼ਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿੱਚ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੇ ਮਾਮਲੇ ਤੋਂ ਬਾਅਦ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਮੌਕੇ 'ਤੇ ਪਹੁੰਚੇ ਭਾਜਪਾ ਆਗੂਆਂ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵਿਚਾਲੇ ਵਿਵਾਦ ਹੋ ਗਿਆ। ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਆਗੂ ਵਿਜੇ ਸਾਂਪਲਾ, ਪੰਜਾਬ ਭਾਜਪਾ ਐੱਸ.ਸੀ. ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੂਰਾਲ ਅਤੇ ਹੁਸ਼ਿਆਰਪੁਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੀਤਿਨ ਗੁਪਤਾ ਨੰਨੂ ਮੌਕੇ 'ਤੇ ਪਹੁੰਚੇ ਸਨ।

ਇਸੇ ਦੌਰਾਨ ਉੱਥੇ ਬਸਪਾ ਵੱਲੋਂ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਬਸਪਾ ਆਗੂਆਂ ਵੱਲੋਂ ਵਿਜੇ ਸਾਂਪਲਾ ਖ਼ਿਲਾਫ਼ ਟਿੱਪਣੀਆਂ ਕੀਤੇ ਜਾਣ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਵਿਵਾਦ ਵਧ ਗਿਆ। ਦੇਖਦਿਆਂ ਹੀ ਦੇਖਦਿਆਂ ਭਾਜਪਾ ਅਤੇ ਬਸਪਾ ਵਰਕਰਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਬਸਪਾ ਦੇ ਵਰਕਰਾਂ ਨੇ ਵਿਜੇ ਸਾਂਪਲਾ ਨੂੰ ਮਾਈਕ ਮਾਰਿਆ, ਜਿਸ ਨਾਲ ਉਨ੍ਹਾਂ ਨੂੰ ਝਰੀਟਾਂ ਆਈਆਂ ਅਤੇ ਸੱਟ ਲੱਗੀ। ਉੱਥੇ ਹੀ ਮੌਕੇ 'ਤੇ ਮੌਜੂਦ ਬਸਪਾ ਵਰਕਰਾਂ ਦੇ ਆਪਸ ਵਿੱਚ ਵੀ ਝੜਪਣ ਦੀ ਗੱਲ ਸਾਹਮਣੇ ਆ ਰਹੀ ਹੈ। ਘਟਨਾ ਤੋਂ ਬਾਅਦ ਪਿੰਡ ਬਾੜੀਆਂ ਕਲਾਂ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਮੌਕੇ 'ਤੇ ਪੁਲਿਸ ਮੌਜੂਦ ਹੈ ਅਤੇ ਸਥਿਤੀ ਨੂੰ ਕਾਬੂ ਹੇਠ ਕਰਨ ਦੇ ਯਤਨ ਕੀਤੇ ਜਾ ਰਹੇ ਹਨ