- Updated: November 25, 2026 07:15 PM
CM ਮਾਨ ਤੇ ਅਰਵਿੰਦ ਕੇਜਰੀਵਾਲ ਲੁਧਿਆਣਾ ਪਹੁੰਚੇ ਹਨ ਤੇ ਉਨ੍ਹਾਂ ਵਲੋਂ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸ ਦੌਰਾਨ ਕੇਜਰੀਵਾਲ ਤੇ ਮਾਨ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਹਨ।
ਚੋਟੀ ਦੀ ਲੀਡਰਸ਼ਿਪ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਅਤੇ ਰਣਨੀਤੀ ਬਾਰੇ ਚਰਚਾ ਕਰਨ ਵਾਸਤੇ ਅਰੋੜਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਰਹੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮ ਵਿਧਾਨ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ ਤੇ ਉਹ ਮਈ ਮਹੀਨੇ ਤੋਂ ਈਡੀ ਦੀ ਗ੍ਰਿਫਤ ਵਿਚ ਹਨ ਤੇ ਗੁਰੂਗ੍ਰਾਮ ਦੀ ਜੇਲ੍ਹ ਵਿਚ ਬੰਦ ਹਨ।
ਟਿਕਟ ਮਿਲਣ ਮਗਰੋਂ ਸੰਜੀਵ ਅਰੋੜਾ ਦੇ ਪਰਿਵਾਰ ਤੇ ਸਮਰਥਕਾਂ ਨੇ ਲੁਧਿਆਣਾ ਪੱਛਮ ਹਲਕੇ ਵਿਚ ਚੋਣ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ। ਸ਼ਹਿਰ ਦੇ ਮੁੱਖ ਚੌਰਾਹਿਆਂ ਤੇ ਹੋਰ ਥਾਵਾਂ ‘ਤੇ ਹੁਣ ਸੀਐੱਮ ਭਗਵੰਤ ਮਾਨ ਦੀ ਜਗ੍ਹਾ ਸੰਜੀਵ ਅਰੋੜਾ ਦੇ ਹੋਰਡਿੰਗ ਨਜ਼ਰ ਆ ਰਹੇ ਹਨ। ਦੂਜੇ ਪਾਸੇ ਪਾਰਟੀ ਹਾਈਕਮਾਨ ਨੇ ਵੀ ਪੱਛਮ ਹਲਕੇ ਦੇ ਕੌਂਸਲਰਾਂ ਤੇ ਸਰਗਰਮ ਨੇਤਾਵਾਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਉਹ ਇਕਜੁੱਟ ਹੋ ਕੇ ਸੰਜੀਵ ਅਰੋੜਾ ਦੇ ਪੱਖ ਵਿਚ ਕੰਮ ਕਰਨ।