- Updated: May 03, 2024 11:50 AM
ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ‘ਆਪ’ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਲਈ ਪ੍ਰਚਾਰ ਕੀਤਾ। ਉਨ੍ਹਾਂ ਨੇ ਫਗਵਾੜਾ ’ਚ ਇਕ ਵੱਡਾ ਸ਼ੋਅ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ. ਰਾਜ ਕੁਮਾਰ ਚੱਬੇਵਾਲ ਨੂੰ ਸੰਸਦ ’ਚ ਆਪਣਾ ਪ੍ਰਤੀਨਿਧੀ ਚੁਣਨ ਕਿਉਂਕਿ ਉਹ ਇਕ ਆਮ ਪਿਛੋਕੜ ਤੋਂ ਆਉਂਦੇ ਹਨ ਅਤੇ ਉਹ ਜ਼ਮੀਨ ਨਾਲ ਜੁੜੇ ਨੇਤਾ ਹਨ। ਉਹ ਜਿੱਤ ਕੇ ਆਮ ਲੋਕਾਂ ਦੇ ਮੁੱਦਿਆਂ ਨੂੰ ਸੰਸਦ ’ਚ ਚੁੱਕਣਗੇ। ਇਸ ਮੌਕੇ ’ਤੇ ਫਗਵਾੜਾ ਦੇ ਲੋਕਾਂ ਨੇ ਕਿਹਾ ਕਿ ਬਿਜਲੀ ਦੇ ਬਿੱਲ ਜ਼ੀਰੋ ਆ ਗਏ, ਭਗਵੰਤ ਮਾਨ ਛਾ ਗਏ।

ਰੋਡ ਸ਼ੋਅ ਦੌਰਾਨ ਮਾਨ ਨੇ ਇਕੱਠੀ ਹੋਈ ਭੀੜ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਪਿਆਰ, ਭਰੋਸਾ ਅਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਇਸ ਪਿਆਰ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ। ਉਹ ਧੰਨਵਾਦੀ ਹਨ ਕਿ ਲੋਕਾਂ ਨੇ ਉਨ੍ਹਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਲਈ ਚੁਣਿਆ। ਉਨ੍ਹਾਂ ਨੇ ਕਿਹਾ ਕਿ ਉਹ ਅਕਸਰ ਭਗਵਾਨ ਨੂੰ ਪ੍ਰਾਰਥਨਾ ਕਰਦੇ ਹਨ ਕਿ ਉਨ੍ਹਾਂ ਨੂੰ ਲੋਕਾਂ ਦੇ ਲਈ ਕੰਮ ਕਰਨ ਲਈ ਬੁੱਧੀ ਅਤੇ ਸ਼ਕਤੀ ਪ੍ਰਦਾਨ ਕਰੇ। ਉਨ੍ਹਾਂ ਨੇ ਕਿਹਾ ਕਿ 1 ਜੂਨ ਨੂੰ ‘ਝਾੜੂ’ਦਾ ਬਟਨ ਦਬਾ ਕੇ ਆਪਣੀ ਜ਼ਿੰਮੇਵਾਰੀ ਨਿਭਾਓ, 4 ਜੂਨ ਤੋਂ ਬਾਅਦ ਹਰ ਜ਼ਿੰਮੇਵਾਰੀ ਮੇਰੀ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਨੂੰ ਇਕ ਵਾਰ ਫਿਰ ‘ਸੋਨੇ ਕੀ ਚਿੜੀਆ’ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਪਰੰਪਰਾਗਤ ਅਤੇ ਵੰਸ਼ਵਾਦੀ ਨੇਤਾ ਇਸ ਲਈ ਦੁਖੀ ਹਨ ਕਿਉਂਕਿ ਆਮ ਪਰਿਵਾਰ ਦੇ ਬੇਟੇ-ਬੇਟੀਆ ਵਿਧਾਨ ਸਭਾ ਪਹੁੰਚੇ, ਸੀ. ਐੱਮ. ਬਣੇ, ਮੰਤਰੀ ਬਣੇ, ਵਿਧਾਇਕ ਬਣੇ। ਉਹ ਸੋਚਦੇ ਸਨ ਕਿ ਸੱਤਾ ਅਤੇ ਸਿਆਸਤ ਉਨ੍ਹਾਂ ਦਾ ਜਨਮ ਸਿੱਧ ਅਧਿਕਾਰ ਹੈ।