ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ ''ਤੇ ਸੀਐਮ ਭਗਵੰਤ ਮਾਨ ਨੇ ਜਤਾਇਆ ਦੁੱਖ

 ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ ''ਤੇ ਸੀਐਮ ਭਗਵੰਤ ਮਾਨ ਨੇ ਜਤਾਇਆ ਦੁੱਖ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਲਮੀ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਦੁੱਖ ਜਤਾਇਆ ਹੈ। ਸ਼ਲ ਮੀਡੀਆ 'ਤੇ ਪਾਈ ਪੋਸਟ ਵਿਚ ਕਿਹਾ, ਦਿੱਗਜ ਅਦਾਕਾਰ ਨਾਨਾ ਪਾਟੇਕਰ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਡੂੰਘਾ ਦੁੱਖ ਹੋਇਆ ਹੈ। ਉਨ੍ਹਾਂ ਲਿਖਿਆ ਕਿ ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਡੂੰਘਾ ਦੁੱਖ ਹੋਇਆ। ਯਕੀਨ ਕਰਨਾ ਬਹੁਤ ਔਖਾ ਹੈ ਕਿ ਉਹ ਹੁਣ ਸਾਡੇ ਵਿਚਕਾਰ ਨਹੀਂ ਰਹੇ।

ਉਨ੍ਹਾਂ ਅੱਗੇ ਲਿਖਿਆ ਕਿ ਉਨ੍ਹਾਂ ਨੇ ਸਿਰਫ਼ ਅਦਾਕਾਰੀ ਨਹੀਂ ਕੀਤੀ, ਸਗੋਂ ਆਪਣੇ ਹਰ ਕਿਰਦਾਰ ਨੂੰ ਸੱਚਮੁੱਚ ਜੀਵਿਆ ਹੈ। 90 ਦੇ ਦਹਾਕੇ ਦੀਆਂ ਉਨ੍ਹਾਂ ਦੀਆਂ ਸ਼ਾਨਦਾਰ ਫਿਲਮਾਂ ਅਤੇ ਉਨ੍ਹਾਂ ਦਾ ਵੱਖਰਾ ਅੰਦਾਜ਼ ਹਮੇਸ਼ਾ ਸਾਡੇ ਦਿਲਾਂ 'ਚ ਜਿਉਂਦਾ ਰਹੇਗਾ। ਪ੍ਰਮਾਤਮਾ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਔਖੀ ਘੜੀ ਸਹਿਣ ਦਾ ਬਲ ਬਖਸ਼ੇ।

ਨਾਨਾ ਪਾਟੇਕਰ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ 100 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ ਹੈ। ਉਨ੍ਹਾਂ ਨੇ 1989 ਦੀ ਫਿਲਮ 'ਪਰਿੰਦਾ' ਵਿੱਚ 'ਅੰਨਾ' ਦਾ ਕਿਰਦਾਰ ਨਿਭਾਇਆ, ਜਿਸ ਲਈ ਉਨ੍ਹਾਂ ਨੂੰ ਸਰਵੋਤਮ ਸਹਾਇਕ ਅਦਾਕਾਰ ਦਾ ਰਾਸ਼ਟਰੀ ਫਿਲਮ ਪੁਰਸਕਾਰ ਮਿਲਿਆ। ਉਨ੍ਹਾਂ ਨੂੰ 1994 ਦੀ ਫਿਲਮ 'ਕ੍ਰਾਂਤੀਵੀਰ' ਲਈ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਪੁਰਸਕਾਰ ਪ੍ਰਾਪਤ ਹੋਇਆ।

ਉਨ੍ਹਾਂ ਨੂੰ 1996 ਦੀ ਫਿਲਮ 'ਅਗਨੀ ਸਾਕਸ਼ੀ' ਲਈ ਸਰਵੋਤਮ ਸਹਾਇਕ ਅਦਾਕਾਰ ਦਾ ਰਾਸ਼ਟਰੀ ਪੁਰਸਕਾਰ ਵੀ ਮਿਲਿਆ। ਇਸ ਤਰ੍ਹਾਂ, ਉਨ੍ਹਾਂ ਨੇ ਆਪਣੇ ਕਰੀਅਰ ਦੌਰਾਨ ਤਿੰਨ ਰਾਸ਼ਟਰੀ ਫਿਲਮ ਪੁਰਸਕਾਰ ਜਿੱਤੇ। ਨਾਨਾ ਪਾਟੇਕਰ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ 2013 ਵਿੱਚ 'ਪਦਮ ਸ਼੍ਰੀ' ਨਾਲ ਸਨਮਾਨਿਤ ਕੀਤਾ ਗਿਆ ਸੀ। ਆਪਣੇ ਲੰਬੇ ਫਿਲਮੀ ਕਰੀਅਰ ਦੌਰਾਨ, ਉਨ੍ਹਾਂ ਨੇ ਹਿੰਦੀ ਅਤੇ ਮਰਾਠੀ ਦੋਵਾਂ ਤਰ੍ਹਾਂ ਦੀਆਂ ਫਿਲਮਾਂ ਵਿੱਚ ਕੰਮ ਕੀਤਾ।