CM ਮਾਨ ਨੇ ਕਿਸਾਨਾਂ ਨਾਲ ਸੰਵਾਦ ਤੋਂ ਬਾਅਦ ਗੰਨਾ ਮਿੱਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ। 

CM ਮਾਨ ਨੇ ਕਿਸਾਨਾਂ ਨਾਲ ਸੰਵਾਦ ਤੋਂ ਬਾਅਦ ਗੰਨਾ ਮਿੱਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ। 

ਲੁਧਿਆਣਾ ਦੇ ਪੀ. ਏ. ਯੂ. ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਸੰਵਾਦ ਕੀਤਾ ਗਿਆ। ਇਸ ਦੌਰਾਨ ਜਿੱਥੇ ਭਗਵੰਤ ਮਾਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਹੱਲ ਕੱਢਣ ਦਾ ਭਰੋਸਾ ਜਤਾਇਆ, ਉਥੇ ਹੀ ਆਧੁਨਿਕ ਖੇਤੀ 'ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕਰਦੇ ਹੋਏ ਮਿੱਲਾਂ ਨੂੰ ਕਿਸਾਨਾਂ ਦੇ ਬਕਾਏ ਨੂੰ ਜਾਰੀ ਕਰਨ ਦੇ ਹੁਕਮ ਦਿੱਤੇ।

                                                           Image

ਆਪਣੇ ਸੰਬੋਧਨ ਦੌਰਾਨ ਸੀ. ਐੱਮ. ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਕੌਮ ਹੈ ਅਤੇ ਕਿਸਾਨਾਂ ਦੀਆਂ ਫਸਲਾਂ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਥੇ ਹਰ ਤਰ੍ਹਾਂ ਦੇ ਮਾਹਿਰ ਮੌਜੂਦ ਹਨ ਅਤੇ ਉਨ੍ਹਾਂ ਤੋਂ ਸਲਾਹ ਲੈਣ। ਕਿਸਾਨਾਂ ਆਪਣੀਆਂ ਸਮੱਸਿਆਵਾਂ ਨੂੰ ਰੱਖਣ ਅਤੇ ਉਨ੍ਹਾਂ ਦੀ ਸ਼ਿਕਾਇਤ 'ਤੇ ਸਰਕਾਰ ਵੱਲੋਂ ਐਕਸ਼ਨ ਲਿਆ ਜਾਵੇਗਾ। ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

                                                   Image

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਪ੍ਰੋਸੈਸਿੰਗ ਪਲਾਂਟ ਬਣਾ ਕੇ ਦੇਵਾਂਗੇ ਅਤੇ ਅੰਡਰਗਰਾਊਂਡ ਪਾਈਪਾਂ ਦਾ ਜਾਲ ਵਿਛਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਮਾਹਰਾਂ ਨਾਲ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਕਿਸਾਨਾਂ ਨੂੰ ਫੋਨ ਕਰਕੇ ਖੇਤੀ ਮਾਹਿਰਾਂ ਸੰਪਰਕ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਹੱਲ ਦੱਸਿਆ ਜਾਵੇਗਾ।