CM ਭਗਵੰਤ ਮਾਨ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦੇ ਦਿਹਾਂਤ ਦਾ ਦੁੱਖ ਵੰਡਾਉਣ ਪਹੁੰਚੇ

CM ਭਗਵੰਤ ਮਾਨ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦੇ ਦਿਹਾਂਤ ਦਾ ਦੁੱਖ ਵੰਡਾਉਣ ਪਹੁੰਚੇ

ਬੀਤੇ ਦਿਨ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਸੰਖੇਪ ਬੀਮਾਰੀ ਤੋਂ ਬਾਅਦ ਦਿਹਾਂਤ ਹੋਇਆ।

                         Image

ਗਿੱਦੜਬਾਹਾ ਕਸਬੇ ਦੇ ਇਕ ਕਮਿਸ਼ਨ ਏਜੰਟ ਅਤੇ ਕਿਸਾਨ, 68 ਸਾਲਾ ਗੁਰਪੰਥ, ਲਗਭਗ ਦੋ ਮਹੀਨਿਆਂ ਤੋਂ ਮੁਹਾਲੀ ਦੇ ਇਕ ਮਲਟੀ-ਸਪੈਸ਼ਲਿਟੀ ਹਸਪਤਾਲ ਵਿਚ ਇਲਾਜ ਅਧੀਨ ਸਨ। ਗੁਰਪੰਥ ਦੇ ਪਿੱਛੇ ਉਸ ਦੀ ਪਤਨੀ, ਪੁੱਤਰ ਅਤੇ ਧੀ ਹੈ, ਦੋਵੇਂ ਬੱਚੇ ਵਿਦੇਸ਼ ਵਿਚ ਵਸ ਗਏ ਹਨ।

                            Image

ਅੱਜ ਉਨ੍ਹਾਂ ਦਾ ਚੰਡੀਗੜ੍ਹ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ  CM ਭਗਵੰਤ ਮਾਨ ਵੀ ਗੁਰਦਾਸ ਮਾਨ ਨਾਲ ਦੁੱਖ ਵੰਡਾਉਣ ਪਹੁੰਚੇ। ਉਨ੍ਹਾਂ ਨੇ ਮਰਹੂਮ ਗੁਰਪੰਥ ਮਾਨ ਨੂੰ ਫੁੱਲ ਮਾਲਾ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ।