ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਹੋਮਗਾਰਡ ਦੀ ਮੌਤ ''ਤੇ CM ਮਾਨ ਨੇ ਪ੍ਰਗਟਾਇਆ ਦੁੱਖ,ਕੀਤਾ ਵੱਡਾ ਐਲਾਨ

ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਹੋਮਗਾਰਡ ਦੀ ਮੌਤ ''ਤੇ CM ਮਾਨ ਨੇ ਪ੍ਰਗਟਾਇਆ ਦੁੱਖ,ਕੀਤਾ ਵੱਡਾ ਐਲਾਨ

CM ਭਗਵੰਤ ਮਾਨ ਨੇ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ।

              Image

ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ।