CM ਮਾਨ ਦਾ ਕੇਜਰੀਵਾਲ ਦੇ ਘਰ ED ਦੀ ਛਾਪੇਮਾਰੀ ਤੋਂ ਬਾਅਦ ਆਇਆ ਵੱਡਾ ਬਿਆਨ, ਕਿਹਾ: ''ਭਾਜਪਾ ਕੇਜਰੀਵਾਲ ਦੀ ਸੋਚ ਨੂੰ....

CM ਮਾਨ ਦਾ ਕੇਜਰੀਵਾਲ ਦੇ ਘਰ ED ਦੀ ਛਾਪੇਮਾਰੀ ਤੋਂ ਬਾਅਦ ਆਇਆ ਵੱਡਾ ਬਿਆਨ, ਕਿਹਾ: ''ਭਾਜਪਾ ਕੇਜਰੀਵਾਲ ਦੀ ਸੋਚ ਨੂੰ....

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਈ.ਡੀ. ਦੀ ਟੀਮ ਪਹੁੰਚਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ 'ਐਕਸ' ਅਕਾਊਂਟ 'ਤੇ ਟਵੀਟ ਕਰ ਕੇ ਕੇਜਰੀਵਾਲ ਦਾ ਸਮਰਥਨ ਕੀਤਾ ਹੈ। 

           Image

ਉਨ੍ਹਾਂ ਆਪਣੇ ਟਵੀਟ 'ਚ ਲਿਖਿਆ, ''ਭਾਜਪਾ ਦੀ ਰਾਜਨੀਤਿਕ ਟੀਮ (ਈ.ਡੀ.) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ, ਕਿਉਂਕਿ 'ਆਪ' ਹੀ ਭਾਜਪਾ ਨੂੰ ਰੋਕ ਸਕਦੀ ਹੈ, ਸੋਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।''

ਜ਼ਿਕਰਯੋਗ ਹੈ ਕਿ ਅੱਜ ਦੇਰ ਸ਼ਾਮ ਈ.ਡੀ. ਵੱਲੋਂ ਕੇਜਰੀਵਾਲ ਦੇ ਘਰ ਪਹੁੰਚ ਕੀਤੀ ਗਈ ਤੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਨੂੰ ਸ਼ਰਾਬ ਘੋਟਾਲਾ ਮਾਮਲੇ 'ਚ ਈ.ਡੀ. ਵੱਲੋਂ 9 ਸੰਮਨ ਭੇਜੇ ਜਾ ਜੁੱਕੇ ਹਨ, ਪਰ ਕੇਜਰੀਵਾਲ ਵੱਲੋਂ ਈ.ਡੀ. ਸਾਹਮਣੇ ਪੇਸ਼ ਨਾ ਹੋਣ ਕਾਰਨ ਅੱਜ ਈ.ਡੀ. ਦੀ ਟੀਮ ਖ਼ੁਦ ਕੇਜਰੀਵਾਲ ਦੇ ਘਰ ਪਹੁੰਚ ਗਈ ਹੈ।