- Updated: January 20, 2024 10:59 PM
ਪੰਜਾਬ ’ਚ ਲੋਕ ਸਭਾ ਦੀਆਂ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕਰਨ ਲਈ ਸ਼ਨੀਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਵਿਚ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੀ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।
ਵਿਰੋਧੀ ਧਿਰ ‘ਇੰਡੀਆ’ ਗਠਜੋੜ ਦਾ ਹਿੱਸਾ ‘ਆਪ’ ਅਤੇ ਕਾਂਗਰਸ ਵੱਲੋਂ ਦਿੱਲੀ ਅਤੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ’ਚ ਲੋਕ ਸਭਾ ਦੀਆਂ ਚੋਣਾਂ ਲਈ ਸੀਟਾਂ ਦੀ ਵੰਡ ’ਤੇ ਚਰਚਾ ਕੀਤੀ ਜਾ ਰਹੀ ਹੈ। ਦੋਵਾਂ ਪਾਰਟੀਆਂ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀਆਂ ਸੂਬਾਈ ਇਕਾਈਆਂ ਚੋਣਾਂ ਲਈ ਇੱਕ ਦੂਜੇ ਨਾਲ ਗਠਜੋੜ ਦੇ ਹੱਕ ਵਿਚ ਨਹੀਂ ਹਨ। ‘ਆਪ’ ਦੇ ਆਗੂਆਂ ਨੇ ਦੱਸਿਆ ਕਿ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਪੰਜਾਬ ’ਚ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕਰਨ ਲਈ ਬੁਲਾਈ ਗਈ ਸੀ।