- Updated: October 03, 2025 04:21 PM
ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਮੀਤ ਸਿੰਘ ਸੰਧੂ ਨੂੰ 'ਆਪ' ਦਾ ਉਮੀਦਵਾਰ ਐਲਾਨਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ 27 ਜੂਨ 2025 ਨੂੰ ਦਿਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਲੰਬੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਹਾਲਤ ਵਿਗੜਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਅਤੇ ਤਰਨਤਾਰਨ ਤੋਂ ਵਿਧਾਇਕ ਦੀ ਸੀਟ ਖਾਲੀ ਹੋ ਗਈ ਸੀ।