- Updated: November 28, 2023 12:54 PM
ਅੱਜ ਯਾਨੀ 28 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ 34ਵਾਂ ਜਨਮ ਦਿਨ ਹੈ। ਸੀਐਮ ਮਾਨ ਨੇ ਡਾ. ਗੁਰਪ੍ਰੀਤ ਕੌਰ ਮਾਨ ਨੂੰ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੇ ਜਨਮ ਦਿਨ ‘ਤੇ ਖੂਬਸੂਰਤ ਅੰਦਾਜ਼ ‘ਚ ਸ਼ੁਭਕਾਮਨਾਵਾਂ ਦਿੱਤੀਆਂ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਤਨੀ ਨਾਲ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਇਹ ਜੋੜਾ ਇਕੱਠੇ ਨਜ਼ਰ ਆ ਰਿਹਾ ਹੈ।

ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਸੀਐਮ ਮਾਨ ਨੇ ਇੱਕ ਰੋਮਾਂਟਿਕ ਕੈਪਸ਼ਨ ਵੀ ਲਿਖੀ ਹੈ। ਉਨ੍ਹਾਂ ਕਿਹਾ, ‘ਮੇਰੀ ਹਮਸਫਰ ਡਾ. ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ… ਤੰਦਰੁਸਤੀ ਤੇ ਖੁਸ਼ੀਆਂ ਦੀ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ।’
ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦਾ ਵਿਆਹ ਕਾਫੀ ਚਰਚਾ ਦਾ ਵਿਸ਼ਾ ਬਣ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਸੀਐਮ ਮਾਨ ਅਕਸਰ ਆਪਣੀ ਪਤਨੀ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ।
ਸੀਐਮ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਉਨ੍ਹਾਂ ਦੇ ਪਰਿਵਾਰ ਵਿੱਚ 3 ਭੈਣਾਂ ਹਨ। 2013 ਵਿੱਚ ਗੁਰਪ੍ਰੀਤ ਕੌਰ ਨੇ ਮੁਲਾਣਾ ਮੈਡੀਕਲ ਕਾਲਜ ਅੰਬਾਲਾ ਵਿੱਚ ਦਾਖਲਾ ਲਿਆ। 2017 ਵਿੱਚ ਉਨ੍ਹਾਂ ਨੇ ਆਪਣੀ ਡਾਕਟਰੇਟ ਦੀ ਪੜ੍ਹਾਈ ਪੂਰੀ ਕੀਤੀ। 2019 ਵਿੱਚ ਉਨ੍ਹਾਂ ਦੀ ਮੁਲਾਕਾਤ ਭਗਵੰਤ ਮਾਨ ਨਾਲ ਹੋਈ। ਭਗਵੰਤ ਮਾਨ ਉਸ ਸਮੇਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ। ਇਸ ਤੋਂ ਬਾਅਦ ਉਹ ਸੀ.ਐਮ ਮਾਨ ਦੇ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਰਹੇ। ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕ ਸਮਾਗਮ ਵਿੱਚ ਗੁਰਪ੍ਰੀਤ ਕੌਰ ਵੀ ਮੌਜੂਦ ਸਨ।