- Updated: February 09, 2026 12:49 PM
ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯੂਰਪੀਅਨ ਦੇਸ਼ਾਂ ਦੇ ਦੌਰੇ ’ਤੇ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ 8 ਫਰਵਰੀ ਤੋਂ ਵਿਦੇਸ਼ ਦੌਰੇ ’ਤੇ ਰਵਾਨਾ ਹੋਣਾ ਸੀ ਪਰ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੇ ਇਸ ਦੌਰੇ ਨੂੰ ਹਰੀ ਝੰਡੀ ਨਹੀਂ ਦਿੱਤੀ। ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਉਸ ਨੇ ਸੁਰੱਖਿਆ ਅਤੇ ਹੋਰ ਕਈ ਮਾਮਲਿਆਂ ਨੂੰ ਧਿਆਨ ’ਚ ਰੱਖਣਾ ਹੁੰਦਾ ਹੈ।
ਮੁੱਖ ਮੰਤਰੀ ਨੇ 8 ਫਰਵਰੀ ਤੋਂ ਵਿਦੇਸ਼ ਦੌਰੇ 'ਤੇ ਰਵਾਨਾ ਹੋਣਾ ਸੀ। ਇਹ ਦੌਰਾ ਯੂਰਪੀਅਨ ਦੇਸ਼ਾਂ ਦਾ ਸੀ, ਜਿੱਥੇ ਉਨ੍ਹਾਂ ਨੇ ਕਈ ਅਹਿਮ ਮੁਲਾਕਾਤਾਂ ਕਰਨੀਆਂ ਸਨ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਇਸ ਦੌਰੇ ਨੂੰ ਹਰੀ ਝੰਡੀ ਨਹੀਂ ਦਿੱਤੀ। ਅਜਿਹਾ ਪਹਿਲੀ ਵਾਰ ਨਹੀਂ ਹੈ, ਜਦੋਂ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਮਿਲੀ।
ਇਸ ਤੋਂ ਪਹਿਲਾਂ ਵੀ ਕੁੱਝ ਮੌਕਿਆਂ 'ਤੇ ਕੇਂਦਰ ਸਰਕਾਰ ਵਲੋਂ ਕਈ ਕਾਰਨਾਂ ਦਾ ਹਵਾਲਾ ਦਿੰਦਿਆਂ ਇਜਾਜ਼ਤ ਦੇਣ ਤੋਂ ਨਾਂਹ ਕੀਤੀ ਜਾ ਚੁੱਕੀ ਹੈ। ਪਿਛਲੇ ਮਹੀਨੇ ਵੀ ਉਨ੍ਹਾਂ ਨੂੰ ਯੂ. ਕੇ. ਅਤੇ ਇਜ਼ਰਾਈਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।