ਸੀਐਮ ਮਾਨ ਵੱਲੋਂ 881 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਸੀਐਮ ਮਾਨ ਵੱਲੋਂ 881 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ

CM ਮਾਨ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਵੱਖ-ਵੱਖ ਵਿਭਾਗਾਂ ਦੇ 818 ਮੁੰਡੇ ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਤੇ ਨਾਲ ਹੀ ਸਾਰਿਆਂ ਨੂੰ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਆਮ ਘਰਾਂ ਦੇ ਧੀਆਂ-ਪੁੱਤ ਬਿਨਾਂ ਰਿਸ਼ਵਤ ਤੇ ਸਿਫ਼ਾਰਿਸ਼ ਦੇ ਆਪਣੀ ਮਿਹਨਤ ਦੇ ਆਧਾਰ ‘ਤੇ ਨੌਕਰੀਆਂ ਹਾਸਲ ਕਰ ਰਹੇ ਹਨ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ। ਇਹ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਸਿਫ਼ਾਰਸ਼ ਦੇ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਏ ਹਨ।

Image

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਲਾਮਿਸਾਲ ਹੈ।