21 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ,ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

21 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ,ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਗਲੀ ਮੀਟਿੰਗ ਬੁਲਾਈ ਹੈ। ਇਹ ਬੈਠਕ 21 ਫਰਵਰੀ ਨੂੰ ਬੁਲਾਈ ਗਈ ਹੈ। ਬੈਠਕ ਦੁਪਿਹਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਬੁਲਾਈ ਗਈ ਹੈ। ਮੀਟਿੰਗ ਦਾ ਏਜੰਟਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।

         Image

ਆਮ ਆਦਮੀ ਪਾਰਟੀ ਸਰਕਾਰ ਸੱਤਾ ਵਿਚ ਆਉਣ ਦੇ ਬਾਅਦ ਇਕ ਤੋਂ ਬਾਅਦ ਇਕ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਲੱਗੀ ਹੋਈ ਹੈ। ਅਜਿਹੇ ਵਿਚ CM ਮਾਨ ਵੱਲੋਂ ਬੁਲਾਈ ਗਈ ਕੈਬਨਿਟ ਦੀ ਬੈਠਕ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਬੈਠਕ ਵਿਚ ਸੂਬੇ ਦੇ ਹਿੱਤ ਵਿਚ ਕਈ ਅਹਿਮ ਫੈਸਲਿਆਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ ਤੇ ਇਸ ਦੌਰਾਨ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।