CM ਮਾਨ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਖ਼ਰੀਦ ਤੇ ਲਿਫਟਿੰਗ ''ਚ ਹੋਰ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ

CM ਮਾਨ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਖ਼ਰੀਦ ਤੇ ਲਿਫਟਿੰਗ ''ਚ ਹੋਰ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਝੋਨੇ ਦੀ ਖਰੀਦ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੇ ਵਿੱਚ ਮੰਡੀਆਂ ‘ਚ ਪੁਖ਼ਤਾ ਪ੍ਰਬੰਧਾਂ 'ਤੇ ਵਿਚਾਰ ਚਰਚਾ ਹੋਈ। ਇਸ ਤੋਂ ਇਲਾਵਾ ਸੀਐਮ ਮਾਨ ਨੇ ਕਿਹਾ ਕਿ ਉਹ ਮੰਡੀਆਂ ਦੀ ਖੁਦ  ਮਾਨੀਟਰਿੰਗ ਕਰ ਰਹੇ ਹਨ। ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਵਚਨਬੱਧ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ ਹੈ ਕਿ ਅੱਜ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ... ਮੰਡੀਆਂ ‘ਚ ਪੁਖ਼ਤਾ ਪ੍ਰਬੰਧਾਂ 'ਤੇ ਵਿਚਾਰ ਚਰਚਾ ਹੋਈ... ਅਧਿਕਾਰੀਆਂ ਨੂੰ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਤੇ ਲਿਫਟਿੰਗ 'ਚ ਹੋਰ ਤੇਜ਼ੀ ਲਿਆਉਣ ਲਈ ਕਿਹਾ... ਮੰਡੀਆਂ ਦੀ ਮੈਂ ਖ਼ੁਦ ਮਾਨੀਟਰਿੰਗ ਕਰ ਰਿਹਾ ਹਾਂ... ਕਿਸਾਨ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ... ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ ਹੈ...