CM ਮਾਨ,ਮੰਤਰੀ ਮੀਤ ਹੇਅਰ ਸਮੇਤ ਸੰਗੀਤ ਜਗਤ ਨੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ''ਤੇ ਪ੍ਰਗਟਾਇਆ ਅਫਸੋਸ

CM ਮਾਨ,ਮੰਤਰੀ ਮੀਤ ਹੇਅਰ ਸਮੇਤ ਸੰਗੀਤ ਜਗਤ ਨੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ''ਤੇ ਪ੍ਰਗਟਾਇਆ ਅਫਸੋਸ

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਨੇ ਬੁੱਧਵਾਰ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੂਰੇ ਪੰਜਾਬੀ ਸੰਗੀਤ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ, ਦੀਪਕ ਬਾਲੀ ਸਮੇਤ ਪੰਜਾਬੀ ਕਲਾਕਾਰਾਂ ਤੇ ਗਾਇਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸੁਰਿੰਦਰ ਛਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਪਰ ਉੱਥੇ ਫ਼ਰਕ ਨਾ ਪੈਂਦਾ ਦੇਖ ਕੁਝ ਦਿਨਾਂ ਬਾਅਦ ਡੀਐੱਮਸੀ ਦਾਖਲ ਕਰਵਾਇਆ ਸੀ।

          Image

ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸੋਸ ਪ੍ਰਗਟਾਉਂਦਿਆਂ ਲਿਖਿਆ, 'ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ...ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ...ਸ਼ਿੰਦਾ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ... ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ...'

        Image

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਉਂਦਿਆਂ ਲਿਖਿਆ “ਪੰਜਾਬੀ ਗਾਇਕੀ ਦੀ ਬੁਲੰਦ ਆਵਾਜ਼ ਸੁਰਿੰਦਰ ਛਿੰਦਾ ਜੀ ਦੇ ਤੁਰ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ । ਲੋਕ ਗਾਇਕੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ। ਇਹ ਪੰਜਾਬੀ ਸੰਗੀਤ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਵਾਹਿਗੁਰੂ ਵਿਛੜੀ ਹੋਈ ਆਤਮਾ ਨੂੰ ਆਪਣਾ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ।”

         Image
 

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ 'ਤੇ ਡੂੰਗੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ, ਮਹਾਨ ਗਾਇਕ ਸ੍ਰੀ ਸੁਰਿੰਦਰ ਸ਼ਿੰਦਾ ਜੀ ਸਦੀਵੀ ਵਿਛੋੜਾ ਦੇ ਗਏ ਹਨ। ਇਹੋ ਜਿਹੀ ਜ਼ੋਰਦਾਰ ਤੇ ਸੁਰੀਲੀ ਅਵਾਜ਼ ਸਦੀਆਂ ਬਾਅਦ ਕਿਸੇ ਨੂੰ ਬਖਸ਼ਿਸ਼ ਹੁੰਦੀ ਹੈ। ਪ੍ਰਮਾਤਮਾ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਉਹਨਾਂ ਦੇ ਸਦਾਬਹਾਰ ਗੀਤ ਹਮੇਸ਼ਾ ਗੂੰਜਦੇ ਰਹਿਣਗੇ। 🙏🙏🙏

          Image
 

ਰਵਿੰਦਰ ਗਰੇਵਾਲ- ਅਲਵਿਦਾ ਸੁਰਿੰਦਰ ਛਿੰਦਾ ਜੀ। ਤੁਸੀਂ ਸਰੀਰਕ ਤੌਰ ’ਤੇ ਭਾਵੇਂ ਸਾਡੇ ’ਚ ਨਹੀਂ ਰਹੇ ਪਰ ਤੁਹਾਡੀ ਦਮਦਾਰ ਆਵਾਜ਼ ਰਹਿੰਦੀ ਦੁਨੀਆ ਤਕ ਗੂੰਜਦੀ ਰਹੇਗੀ।

          Image

ਨਛੱਤਰ ਗਿੱਲ- ਪੰਜਾਬੀ ਸੰਗੀਤ ਜਗਤ ਲਈ ਬਹੁਤ ਦੁਖਦਾਈ ਖ਼ਬਰ। ਨਹੀਂ ਰਹੇ ਬੁਲੰਦ ਗਾਇਕੀ ਦੇ ਬਾਬਾ ਬੋਹੜ ਸੁਰਿੰਦਰ ਛਿੰਦਾ ਜੀ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ।

          Image

ਹੈਪੀ ਰਾਏਕੋਟੀ- ਇੰਨਾ ਜਵਾਨ ਬੰਦਾ ਕਿਵੇਂ ਮਰ ਸਕਦਾ। ਅਲਵਿਦਾ ਸੁਰਿੰਦਰ ਛਿੰਦਾ ਜੀ, ਤੁਹਾਡੇ ਗੀਤ, ਤੁਹਾਡੀਆਂ ਗੱਲਾਂ ਹਮੇਸ਼ਾ ਪੰਜਾਬੀਆਂ ਦੇ ਦਿਲਾਂ ’ਚ ਰਹਿਣਗੀਆਂ।

           Image
 

ਮਨਮੋਹਨ ਵਾਰਿਸ ਤੇ ਕਮਲ ਹੀਰ- ਸਾਡੇ ਵੱਡੇ ਗੁਰਭਾਈ ਮਹਾਨ ਗਾਇਕ ਸੁਰਿੰਦਰ ਛਿੰਦਾ ਜੀ ਸਦੀਵੀਂ ਵਿਛੋੜਾ ਦੇ ਗਏ ਹਨ। ਇਹੋ-ਜਿਹੀ ਜ਼ੋਰਦਾਰ ਤੇ ਸੁਰੀਲੀ ਆਵਾਜ਼ ਸਦੀਆਂ ਬਾਅਦ ਕਿਸੇ ਨੂੰ ਬਖਸ਼ਿਸ਼ ਹੁੰਦੀ ਹੈ। ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ੇ। ਉਨ੍ਹਾਂ ਦੇ ਸਦਾਹਬਾਹਰ ਗੀਤ ਹਮੇਸ਼ਾ ਗੂੰਜਦੇ ਰਹਿਣਗੇ।