AAP ਜਲੰਧਰ ''ਚ ਜਿੱਤ ਵੱਲ ਵੱਧ ਰਹੀ ,CM ਭਗਵੰਤ ਮਾਨ ਕੇਜਰੀਵਾਲ ਨੂੰ ਮਿਲਣ ਪੁੱਜੇ। 

AAP ਜਲੰਧਰ ''ਚ ਜਿੱਤ ਵੱਲ ਵੱਧ ਰਹੀ ,CM ਭਗਵੰਤ ਮਾਨ ਕੇਜਰੀਵਾਲ ਨੂੰ ਮਿਲਣ ਪੁੱਜੇ। 

ਜਲੰਧਰ ਜ਼ਿਮਨੀ ਚੋਣ ਲਈ ਲਗਾਤਾਰ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ 'ਚ ਸੱਤਾਧਾਰੀ ਪਾਰਟੀ ਅਤੇ ਕਾਂਗਰਸ ਪਾਰਟੀ 'ਚ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਗਾਤਾਰ ਅੱਗੇ ਚੱਲ ਰਹੇ ਹਨ।ਇਸੇ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਮੁੱਖ ਮੰਤਰੀ ਮਾਨ ਥੋੜ੍ਹੀ ਦੇਰ 'ਚ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਦੇ ਘਰ ਪੁੱਜਣਗੇ ਅਤੇ ਵਿਚਾਰ-ਚਰਚਾ ਕਰਨਗੇ।

ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। ਹੁਣ ਤੱਕ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਬਹੁਤ ਅੱਗੇ ਚੱਲ ਰਹੇ ਹਨ, ਜਦੋਂ ਕਿ ਕਾਂਗਰਸੀ ਉਮੀਦਵਾਰ ਦੂਜੇ ਨੰਬਰ 'ਤੇ ਹੈ।