ਲੋਕ ਸਭਾ ਚੋਣਾਂ: ਸ੍ਰੀ ਆਨੰਦਪੁਰ ਸਾਹਿਬ ਦੇ ਵਿਧਾਇਕਾਂ ਨਾਲ CM ਮਾਨ ਨੇ ਕੀਤੀ ਮੀਟਿੰਗ,ਬਣਾਈ ਰਣਨੀਤੀ

ਲੋਕ ਸਭਾ ਚੋਣਾਂ: ਸ੍ਰੀ ਆਨੰਦਪੁਰ ਸਾਹਿਬ ਦੇ ਵਿਧਾਇਕਾਂ ਨਾਲ CM ਮਾਨ ਨੇ ਕੀਤੀ ਮੀਟਿੰਗ,ਬਣਾਈ ਰਣਨੀਤੀ

ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕੱਸ ਲਈ ਹੈ। ਲੋਕ ਸਭਾ ਦੀਆਂ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੈਰਾਥਨ ਬੈਠਕਾਂ ਚੱਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਦੇ ਵਿਧਾਇਕਾਂ ਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਉੱਚ ਪੱਧਰੀ ਬੈਠਕਾਂ ਕਰ ਕੇ ਰਣਨੀਤੀ ਤੈਅ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣੀ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਬੈਠਕ ’ਚ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੀ ਸ਼ਾਮਲ ਹੋਏ। 

ਮੁੱਖ ਮੰਤਰੀ ਦੀ ਰਿਹਾਇਸ਼ ਵਿਚ ਹੋਈ ਇਸ ਬੈਠਕ ਦੌਰਾਨ ਅਗਾਮੀ ਲੋਕ ਸਭਾ ਦੇ ਚੋਣ ਪ੍ਰਚਾਰ ਤੇ ਰਣਨੀਤੀ ਨੂੰ ਲੈ ਕੇ ਵੀ ਵਿਸਥਾਰਤ ਚਰਚਾ ਹੋਈ। CM ਮਾਨ ਨੇ ਸਾਰੇ ਵਿਧਾਇਕਾਂ ਨੂੰ ਹਦਾਇਤਾਂ ਦਿੱਤੀਆਂ ਕਿ ਪਾਰਟੀ ਦੁਆਰਾ ਪੰਜਾਬੀਆਂ ਪ੍ਰਤੀ ਕੀਤੇ ਕੰਮਾਂ ਨੂੰ ਜ਼ੋਰਾਂ-ਸ਼ੋਰਾਂ ਨਾਲ਼ ਪ੍ਰਚਾਰਿਆ ਜਾਵੇ ਤਾਂ ਜੋ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਜਿੱਤ ਯਕੀਨੀ ਬਣਾਈ ਜਾ ਸਕੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕ ਸਭਾ ਚੋਣਾਂ ਦੀ ਰਣਨੀਤੀ ਬਣਾ ਰਹੇ ਹਨ। ਉਹ ਹਰੇਕ ਲੋਕ ਸਭਾ ਸੀਟ ਦੇ ਉਮੀਦਵਾਰ ਅਤੇ ਉਥੇ ਪੈਂਦੇ ਵਿਧਾਨ ਸਭਾ ਸੀਟਾਂ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕਾਂ ਨਾਲ ਮਿਲ ਕੇ ਚੋਣ ਦਾ ਪਲਾਨ ਬਣਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਮਾਰਗਦਰਸ਼ਨ ’ਚ ਹੋਣ ਵਾਲੀਆਂ ਇਨ੍ਹਾਂ ਬੈਠਕਾਂ ’ਚ ਹਰ ਲੋਕ ਸਭਾ ਖੇਤਰ ਦੀ ਵੱਖ-ਵੱਖ ਰਣਨੀਤੀ ਬਣਾਈ ਜਾ ਰਹੀ ਹੈ। ਹਰੇਕ ਸੀਟ ’ਤੇ ਵੱਖ-ਵੱਖ ਮੁੱਦਿਆਂ ਨੂੰ ਪਾਰਟੀ ਵੱਲੋਂ ਚੁੱਕਿਆ ਜਾਵੇਗਾ।