SGPC ਪ੍ਰਧਾਨ ਧਾਮੀ ਨਾਲ CM ਮਾਨ ਦੀ ਮੁਲਾਕਾਤ, ਸੁਰੱਖਿਆ ਤੇ ਮਰਿਆਦਾ ''ਤੇ ਹੋਈ ਚਰਚਾ

 SGPC ਪ੍ਰਧਾਨ ਧਾਮੀ ਨਾਲ CM ਮਾਨ ਦੀ ਮੁਲਾਕਾਤ, ਸੁਰੱਖਿਆ ਤੇ ਮਰਿਆਦਾ ''ਤੇ ਹੋਈ ਚਰਚਾ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਸਬੰਧੀ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਪਹੁੰਚੇ। ਇਸ  ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਹੋਈ। ਮੁਲਾਕਾਤ ਦੌਰਾਨ ਇਹ ਸਾਫ਼ ਕਿਹਾ ਗਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇੱਥੇ ਪੈਰਾਮਿਲਟਰੀ ਫੋਰਸ ਦੀ ਤਾਇਨਾਤੀ ਨਾ ਕੀਤੀ ਜਾਵੇ, ਕਿਉਂਕਿ ਇਹ ਮਰਿਆਦਾ ਦੇ ਖਿਲਾਫ ਹੋਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਦੀ ਮੁਲਾਕਾਤ 'ਚ ਸਿਰਫ਼ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਸਬੰਧੀ ਹੀ ਚਰਚਾ ਹੋਈ ਹੈ, ਸ਼ਤਾਬਦੀ ਸਮਾਗਮ ਜਾਂ ਹੋਰ ਵਿਸ਼ਿਆਂ 'ਤੇ ਕੋਈ ਗੱਲਬਾਤ ਨਹੀਂ ਹੋਈ। ਪ੍ਰਧਾਨ ਧਾਮੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਜੇਕਰ ਕਿਸੇ ਵੀ ਤਰੀਕੇ ਦੇ ਸਬੂਤ ਮਿਲਦੇ ਹਨ, ਤਾਂ ਉਹ SGPC ਨਾਲ ਸਾਂਝੇ ਕੀਤੇ ਜਾਣਗੇ।