ਸ਼ਹੀਦ ਤਰਲੋਚਨ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ CM ਭਗਵੰਤ ਮਾਨ ,ਵਿੱਤੀ ਸਹਾਇਤਾ ਵਜੋਂ ਸੌਂਪਿਆ 1 ਕਰੋੜ ਰੁਪਏ ਦਾ ਚੈੱਕ

ਸ਼ਹੀਦ ਤਰਲੋਚਨ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ CM ਭਗਵੰਤ ਮਾਨ ,ਵਿੱਤੀ ਸਹਾਇਤਾ ਵਜੋਂ ਸੌਂਪਿਆ 1 ਕਰੋੜ ਰੁਪਏ ਦਾ ਚੈੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਜਵਾਨ ਤਰਲੋਚਨ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ। ਇਸ ਮੌਕੇ ਉਨ੍ਹਾਂ ਸ਼ਹੀਦ ਦੇ ਪਰਿਵਾਰ ਨੂੰ ਹੌਂਸਲਾ ਦਿੱਤਾ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਂਪਿਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਧੇ ਹਮੇਸ਼ਾ ਸਾਡੇ ਦਿਲਾਂ ਵਿਚ ਅਮਰ ਰਹਿਣਗੇ। 

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਵਿਖੇ ਪਹੁੰਚੇ ਹੋਏ ਹਨ। ਇੱਥੋਂ ਦੇ ਰਹਿਣ ਵਾਲੇ ਬਹਾਦਰ ਜਵਾਨ ਤਰਲੋਚਨ ਸਿੰਘ ਇਸ ਸਾਲ ਦੀ ਸ਼ੁਰੂਆਤ ਵਿਚ ਦੇਸ਼ ਦੀ ਸੁਰੱਖਿਆ ਲਈ ਡਿਊਟੀ ਨਿਭਾਉਂਦਿਆਂ ਸ਼ਹੀਦ ਹੋ ਗਏ ਸਨ। CM ਮਾਨ ਨੇ ਅੱਜ ਸ਼ਹੀਦ ਜਵਾਨ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ ਤੇ ਹੌਸਲਾ ਦਿੱਤਾ। ਉਨ੍ਹਾਂ ਨੇ ਸਰਕਾਰ ਤਰਫੋਂ ਵਾਅਦੇ ਮੁਤਾਬਕ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ ਤੇ ਭਵਿੱਖ ‘ਚ ਵੀ ਹਰ ਸੰਭਵ ਮਦਦ ਤੇ ਸਹਿਯੋਗ ਦਾ ਭਰੋਸਾ ਦਿੱਤਾ।

CM ਮਾਨ ਨੇ ਟਵੀਟ ਕੀਤਾ, "ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਦੇ ਰਹਿਣ ਵਾਲੇ ਬਹਾਦਰ ਜਵਾਨ ਤਰਲੋਚਨ ਸਿੰਘ ਜੀ ਜੋ ਕਿ ਪਿਛਲੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋ ਗਏ ਸੀ। ਅੱਜ ਜਵਾਨ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ ਤੇ ਹੌਸਲਾ ਦਿੱਤਾ। ਸਰਕਾਰ ਤਰਫੋਂ ਵਾਅਦੇ ਮੁਤਾਬਕ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ। ਭਵਿੱਖ ‘ਚ ਵੀ ਹਰ ਸੰਭਵ ਮਦਦ ਤੇ ਸਹਿਯੋਗ ਦਾ ਭਰੋਸਾ ਦਿੱਤਾ। ਇਹ ਯੋਧੇ ਹਮੇਸ਼ਾ ਸਾਡੇ ਦਿਲਾਂ ‘ਚ ਅਮਰ ਰਹਿਣਗੇ।"