ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ CM ਮਾਨ ਨੇ ਕੀਤੀ ਮੁਲਾਕਾਤ, ਕਈ ਮੁੱਦਿਆਂ ‘ਤੇ ਹੋਈ ਚਰਚਾ

ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ CM ਮਾਨ ਨੇ ਕੀਤੀ ਮੁਲਾਕਾਤ, ਕਈ ਮੁੱਦਿਆਂ ‘ਤੇ ਹੋਈ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀ ਪੁਰੀ ਤੇ ਮੁੱਖ ਮੰਤਰੀ ਮਾਨ ਵਿਚਾਲੇ ਪੰਜਾਬ ਦੇ ਸ਼ਹਿਰਾਂ ਨਾਲ ਜੁੜੇ ਕਈ ਮਸਲਿਆਂ, ਅੰਮ੍ਰਿਤਸਰ ਦੀ ਸੁੰਦਰਤਾ, ਸਮਾਰਟ ਸਿਟੀ ਦੇ ਪ੍ਰਾਜੈਕਟਾਂ ਅਤੇ ਸੂਬੇ ਦੇ ਸ਼ਹਿਰਾਂ ਦੀ ਸਾਫ-ਸਫ਼ਾਈ ਨੂੰ ਲੈ ਕੇ ਚਰਚਾ ਹੋਈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕੇਂਦਰੀ ਮੰਤਰੀ ਮਾਨ ਹੋਈ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।

               Image

                 Image

ਇਸ ਮੌਕੇ ਟਵੀਟ ਕਰਦਿਆਂ ਮਾਨ ਨੇ ਲਿਖਿਆ ਕਿ ਅੱਜ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ ਹਰਦੀਪ ਪੁਰੀ ਜੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਸ਼ਹਿਰਾਂ ਨਾਲ ਜੁੜੇ ਕਈ ਮਸਲਿਆਂ ਨੂੰ ਲੈ ਕੇ ਚਰਚਾ ਹੋਈ...। ਸਮਾਰਟ ਸਿਟੀ ਪ੍ਰਾਜੈਕਟ 'ਚ ਪੰਜਾਬ ਦੇ ਕਈ ਸ਼ਹਿਰਾਂ ਖ਼ਾਸ ਤੌਰ 'ਤੇ ਮੁਹਾਲੀ ਨੂੰ ਸ਼ਾਮਲ ਕਰਨ ਦੀ ਮੰਗ ਰੱਖੀ ਤੇ ਨਾਲ ਹੀ ਪੰਜਾਬ ਦੇ ਸ਼ਹਿਰਾਂ 'ਚ ਸਾਫ਼-ਸਫ਼ਾਈ ਦੇ ਨਵੇਂ ਪ੍ਰਾਜੈਕਟਾਂ 'ਤੇ ਵੀ ਮੰਥਨ ਕੀਤਾ...। ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁੰਦਰਤਾ ਨੂੰ ਲੈ ਕੇ ਵੀ ਖ਼ਾਸ ਵਿਚਾਰਾਂ ਹੋਈਆਂ...।