CM ਮਾਨ ਪਹੁੰਚੇ ਮਰਹੂਮ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਘਰ, ਪਰਿਵਾਰ ਨਾਲ ਵੰਡਾਇਆ ਦੁੱਖ

CM ਮਾਨ ਪਹੁੰਚੇ ਮਰਹੂਮ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਘਰ, ਪਰਿਵਾਰ ਨਾਲ ਵੰਡਾਇਆ ਦੁੱਖ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿਖੇ ਮਰਹੂਮ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੇ ਘਰ ਸਰਾਭਾ ਨਗਰ ਪਹੁੰਚੇ। ਮੁੱਖ ਮੰਤਰੀ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਛਿੰਦਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਪ੍ਰਗਟਾਇਆ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਇੱਕ ਕਲਾਕਾਰ ਰਹਿ ਚੁੱਕੇ ਹਨ ਤੇ ਮੁੱਖ ਮੰਤਰੀ ਬਣਨ ਮਗਰੋਂ ਵੀ ਅੱਜ ਵੀ ਉਹ ਕਲਾਕਾਰਾਂ ਦਾ ਓਨਾ ਹੀ ਮਾਣ ਕਰਦੇ ਹਨ ਜਿੰਨਾ ਕਿ ਉਸ ਵੇਲੇ।

                 Image

ਸੁਰਿੰਦਰ ਛਿੰਦਾ ਨੇ 26 ਜੁਲਾਈ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਹਸਪਤਾਲ ‘ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ ਸੀ।ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਛਿੰਦਾ ਇਕ ਨਿੱਜੀ ਹਸਪਤਾਲ ਵਿਚ ਵੀ ਕਈ ਦਿਨਾਂ ਤੋਂ ਵੈਂਟੀਲੇਟਰ ‘ਤੇ ਰਹੇ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ ਡੀ.ਐਮ.ਸੀ. ਚ ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ, ਸਿਮਰਨ ਛਿੰਦਾ ਛੱਡ ਗਏ ਹਨ।

ਸੁਰਿੰਦਰ ਛਿੰਦਾ ਦਾ ਜਨਮ ਲੁਧਿਆਣਾ ਦੇ ਪਿੰਡ ਛੋਟੀ ਇਆਲੀ ਵਿੱਚ ਹੋਇਆ। ਉਨ੍ਹਾਂ ਸੰਗੀਤ ਆਪਣੇ ਪਿਤਾ ਬਚਨ ਰਾਮ ਅਤੇ ਮਾਤਾ ਵਿਦੇਵਤੀ ਤੋਂ ਵਿਰਾਸਤ ਵਿੱਚ ਮਿਲਿਆ ਸੀ। ਜਿਸ ਕਾਰਨ ਉਨ੍ਹਾਂ ਨੇ 4 ਸਾਲ ਦੀ ਉਮਰ ਵਿੱਚ ਸੰਗੀਤ ਸਿੱਖਣਾ ਸ਼ੁਰੂ ਕਰ ਦਿੱਤਾ ਸੀ।

ਉਨ੍ਹਾਂ ਦਾ ਅਸਲੀ ਨਾਂ ਸੁਰਿੰਦਰ ਪਾਲ ਧੰਮੀ ਹੈ। ਛਿੰਦਾ ਨੂੰ ਉਸਤਾਦ ਮਿਸਤਰੀ ਬਚਨ ਰਾਮ ਨੇ ਗਾਉਣਾ ਸਿਖਾਇਆ ਸੀ। ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਹੱਟਾ ਸ਼ੇਰ ਜੰਗ ਸਰਕਾਰੀ ਸਕੂਲ ਤੋਂ ਪੂਰੀ ਕੀਤੀ। ਮੁੱਢਲੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਉਸ ਨੂੰ ਸਰਕਾਰੀ ਨੌਕਰੀ ਮਿਲ ਗਈ। ਮਲਟੀਪਰਪਜ਼ ਸਕੂਲ ਅਤੇ ਲੁਧਿਆਣਾ ਤੋਂ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਪ੍ਰਾਪਤ ਕੀਤੀ।