CM ਮਾਨ ਤੇਲੰਗਾਨਾ ਪਹੁੰਚੇ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ। 

 CM ਮਾਨ ਤੇਲੰਗਾਨਾ ਪਹੁੰਚੇ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਵੀਰਵਾਰ ਨੂੰ ਤੇਲੰਗਾਨਾ ਦੌਰੇ 'ਤੇ ਹਨ। ਇੱਥੇ ਉਹ ਅੱਜ ਪੰਜਾਬ ਦੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਤੇਲੰਗਾਨਾ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਤਕਨੀਕ ਦੀ ਜਾਣਕਾਰੀ ਲਈ ਹੈ।ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੱਗੇ ਹੋਏ ਹਾਂ। ਨਵੀਂ ਤਕਨੀਕ ਦੀ ਜਾਣਕਾਰੀ ਲੈਣ ਲਈ ਸਿੰਚਾਈ ਵਿਭਾਗ ਦੇ ਅਫ਼ਸਰਾਂ ਨਾਲ ਤੇਲੰਗਾਨਾ ਵਿਖੇ ਡੈਮ ਦਾ ਨਿਰੀਖਣ ਕਰਨ ਆਏ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤੇਲੰਗਾਨਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡਾਂ 'ਚ ਛੋਟੇ-ਛੋਟੇ ਡੈਮ ਬਣਾਏ ਗਏ ਹਨ। ਜਿਸ ਨਾਲ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ 2 ਮੀਟਰ ਤੱਕ ਉੱਤੇ ਆ ਗਿਆ ਹੈ। 

"ਅੱਜ ਮੈਂ ਪੰਜਾਬ ਦੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਹੈਦਰਾਬਾਦ ਪਹੁੰਚਿਆ ਹਾਂ...ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਤਕਨੀਕ ਦੀ ਜਾਣਕਾਰੀ ਲਵਾਂਗੇ..ਤੇਲੰਗਾਨਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡਾਂ 'ਚ ਛੋਟੇ-ਛੋਟੇ ਡੈਮ ਬਣਾਏ ਗਏ ਨੇ...ਜਿਸ ਨਾਲ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ 2 ਮੀਟਰ ਤੱਕ ਉੱਤੇ ਆ ਗਿਆ ਹੈ..."---Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਤੇਲੰਗਾਨਾ ਵਾਲਿਆਂ ਨੇ ਪਿੰਡਾਂ ਦੇ ਟੋਬਿਆਂ ਨੂੰ ਡੂੰਘੇ ਕਰ ਕੇ ਉਨ੍ਹਾਂ 'ਤੇ ਛੋਟੇ-ਛੋਟੇ ਡੈਮ ਬਣਾ ਦਿੱਤੇ। ਉਹ ਭਰ ਜਾਂਦੇ ਹਨ ਅਤੇ ਡੈਮ ਰਾਹੀਂ ਹੇਠਾਂ ਮੋਟਰਾਂ ਲਾ ਕੇ ਸਾਰੇ ਪਿੰਡਾਂ ਅਤੇ ਫ਼ਸਲਾਂ ਨੂੰ ਪਾਣੀ ਦਿੰਦੇ ਹਨ। ਤੇਲੰਗਾਨਾ ਦਾ ਧਰਤੀ ਵਾਲਾ 2 ਮੀਟਰ ਪਾਣੀ ਉੱਪਰ ਆ ਗਿਆ ਹੈ। ਇਹ ਅਸੀਂ ਵੇਖ ਕੇ ਆਏ ਹਾਂ, ਇਹ ਕੰਮ ਅਸੀਂ ਵੀ ਕਰਨਾ ਹੈ। ਇਸ ਨਾਲ ਟੋਬਿਆਂ ਤੋਂ ਪੰਜਾਬ ਦਾ ਖਹਿੜਾ ਛੁੱਟੇਗਾ। ਸਾਡੇ ਇੱਥੇ ਸਭ ਤੋਂ ਵੱਡੀ ਸਮੱਸਿਆ ਪਿੰਡਾਂ 'ਚ ਟੋਬਿਆਂ ਦੀ ਹੈ। ਮੀਂਹ ਪੈਣ 'ਤੇ ਪਾਣੀ ਘਰਾਂ 'ਚ ਦਾਖ਼ਲ ਹੋ ਜਾਂਦਾ ਹੈ ਜਾਂ ਫਿਰ ਖੇਤਾਂ 'ਚ।