- Updated: April 01, 2023 12:35 PM
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਵੱਡਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। CM ਮਾਨ ਵੱਲੋਂ ਕੀਰਤਪੁਰ ਸਹਿਬ- ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਫ੍ਰੀ ਕਰ ਦਿੱਤਾ ਗਿਆ ਹੈ।

ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਅੱਜ ਕੀਰਤਪੁਰ ਸਾਹਿਬ-ਸ੍ਰੀ ਆਨੰਦਪੁਰ ਸਾਹਿਬ-ਊਨਾ ਵਾਲਾ ਟੋਲ ਪਲਾਜ਼ਾ ਮੁਫਤ ਕਰ ਦਿੱਤਾ ਜਾਵੇਗਾ। ਲੋਕਾਂ ਦੇ ਇਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ। ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ ਖਾਰਜ। ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਉਲੰਘਣਾ ਕੀਤੀ ਜਿਸ ਸਬੰਧੀ ਜਲਦ ਵੇਰਵੇ ਇਕੱਠੇ ਕੀਤੇ ਜਾਣਗੇ।