ਪਹਿਲਵਾਨਾਂ ਦੇ ਹੱਕ ’ਚ CM ਮਾਨ ਦਾ ਜ਼ੋਰਦਾਰ ਟਵੀਟ, ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ। 

 ਪਹਿਲਵਾਨਾਂ ਦੇ ਹੱਕ ’ਚ CM ਮਾਨ ਦਾ ਜ਼ੋਰਦਾਰ ਟਵੀਟ, ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਣ ਸਿੰਘ ਖਿਲਾਫ਼ ਕਾਰਵਾਈ ਨਾ ਹੋਣ ਕਾਰਨ ਆਪਣੇ ਮੈਡਲ ਗੰਗਾ ’ਚ ਵਹਾਉਣ ਜਾ ਰਹੇ ਪਹਿਲਵਾਨਾਂ ਦੇ ਹੱਕ ’ਚ ਧਮਾਕੇਦਾਰ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਅੰਤਰਰਾਸ਼ਟਰੀ ਤਮਗਾ ਜੇਤੂ ਪਹਿਲਵਾਨਾਂ ਵੱਲੋਂ ਕੇਂਦਰ ਸਰਕਾਰ ਤੋਂ ਦੁਖ਼ੀ ਹੋ ਕੇ ਆਪਣੇ ਤਮਗਿਆਂ ਨੂੰ ਹਰਿਦੁਆਰ ਗੰਗਾ ਜੀ ’ਚ ਵਹਾਉਣ ਜਾਣਾ ਦੇਸ਼ ਲਈ ਬਹੁਤ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਜੇ ਸਮਾਂ ਰਹਿੰਦਿਆਂ ਆਵਾਜ਼ ਨਾ ਚੁੱਕੀ ਗਈ ਤਾਂ ਅਗਲੀ ਵਾਰ ਦੇਸ਼ ਦੇ ਲੋਕਤੰਤਰ ਦੀਆਂ ਅਸਥੀਆਂ ਨੂੰ ਵਹਾਉਣ ਦੀ ਹੋਵੇਗੀ।

                            Image

ਜ਼ਿਕਰਯੋਗ ਹੈ ਕਿ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਜਿਣਸੀ ਸ਼ੋਸ਼ਣ ਦੇ ਦੋਸ਼ ਲਗਾ ਰਹੇ ਹਨ ਤੇ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਲਗਾਤਾਰ ਧਰਨਾ ਦੇ ਰਹੇ ਹਨ।