ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲਣ ਪਹੁੰਚੇ CM ਮਾਨ,ਇਨ੍ਹਾਂ ਮੁੱਦਿਆਂ ''ਤੇ ਹੋਈ ਚਰਚਾ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲਣ ਪਹੁੰਚੇ CM ਮਾਨ,ਇਨ੍ਹਾਂ ਮੁੱਦਿਆਂ ''ਤੇ ਹੋਈ ਚਰਚਾ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਮਿਲਣ ਦਿੱਲੀ ਵਿਖੇ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਜਲੰਧਰ ਦੇ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੀ ਮੌਜੂਦ ਹਨ। ਇਸ ਮੀਟਿੰਗ ਦੌਰਾਨ ਸੀਐੱਮ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਪੰਜਾਬ ਦੇ ਨਵੇਂ ਸੜਕੀ ਪ੍ਰਾਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ।

                   Image

ਮੀਟਿੰਗ ਦੌਰਾਨ ਸੀਐੱਮ ਮਾਨ ਤੇ ਟਰਾਂਸਪੋਰਟ ਮੰਤਰੀ ਗਡਕਰੀ ਵਿਚਾਲੇ NHAI ਨਾਲ ਜੁੜੇ ਕਈ ਅਹਿਮ ਮਸਲਿਆਂ ਨੂੰ ਲੈ ਕੇ ਚਰਚਾ ਹੋਈ। ਕੇਂਦਰੀ ਮੰਤਰੀ ਨੇ ਜਲੰਧਰ-ਹੁਸ਼ਿਆਰਪੁਰ ਸੜਕ ਦਾ ਕੰਮ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਤੇ ਭਵਾਨੀਗੜ੍ਹ ਵਿਖੇ ਓਵਰਬ੍ਰਿਜ ਨੂੰ ਲੈ ਕੇ ਵੀ ਸਾਰਥਕ ਚਰਚਾ ਹੋਈ। ਸੀਐੱਮ ਮਾਨ ਨੇ ਗਡਕਰੀ ਨੂੰ ਪੰਜਾਬ ਸਰਕਾਰ ਦੇ ਉਪਰਾਲੇ "ਸੜਕ ਸੁਰੱਖਿਆ ਫੋਰਸ" ਬਾਰੇ ਵੀ ਜਾਣੂ ਕਰਵਾਇਆ।