ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ CM ਮਾਨ ਦਾ ਟਵੀਟ—ਕਿਸੇ ਦੀ ਪੁਸ਼ਤ ਪਨਾਹੀ ਸਾਡੀ ਪਾਰਟੀ ਦਾ ਏਜੰਡਾ ਨਹੀਂ

ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ CM ਮਾਨ ਦਾ ਟਵੀਟ—ਕਿਸੇ ਦੀ ਪੁਸ਼ਤ ਪਨਾਹੀ ਸਾਡੀ ਪਾਰਟੀ ਦਾ ਏਜੰਡਾ ਨਹੀਂ

ਪੰਜਾਬ ਦੀ ਸਿਆਸਤ ਨਾਲ ਜੁੜੀ ਅੱਜ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫਤਾਰੀ ਮੰਡੀ ਗੋਬਿੰਦਗੜ੍ਹ ਤੋਂ ਕੀਤੀ ਗਈ ਹੈ ਜਦੋਂ ਕਿ ਦੂਜੇ ਪਾਸੇ ਗ੍ਰਿਫਤਾਰੀ ਮਗਰੋਂ ਲਾਲਜੀਤ ਭੁੱਲਰ ਨੇ ਬਿਆਨ ਦਿੱਤਾ ਹੈ ਕਿ ਮੈਂ ਖੁਦ ਆਤਮਸਮਰਪਣ ਕੀਤਾ ਹੈ।

ਸਾਬਕਾ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ, ਪੰਜਾਬ ਵਿਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ‘ਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ, ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ… ਕੈਸ਼ ਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ।

ਦੱਸ ਦੇਈਏ ਕਿ 4 ਕਾਂਗਰਸੀ ਸਾਂਸਦਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। DM ਦੀ ਮੌਤ ਦੀ CBI ਜਾਂਚ ਲਈ MP ਚਰਨਜੀਤ ਚੰਨੀ, ਗੁਰਜੀਤ ਔਜਲਾ, ਧਰਮਵੀਰ ਗਾਂਧੀ ਤੇ ਸੁਖਜਿੰਦਰ ਰੰਧਾਵਾ ਨੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖੀ ਹੈ ਤੇ ਮੁਲਜ਼ਮਾਂ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕਰਨ ਦੀ ਮੰਗ ਕੀਤੀ ਹੈ।