- Updated: April 10, 2023 11:00 PM
ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਦਿਆਂ ਇਸ ਦੀ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਮਾਨ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਟਵੀਟ ਸਾਂਝਾ ਕਰਦਿਆਂ ਇਸ ਨੂੰ ਆਪ ਦੀ ਕ੍ਰਾਂਤੀ ਕਰਾਰ ਦਿੱਤਾ। ਉਨ੍ਹਾਂ ਕਰੋੜਾਂ ਟੀਮ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਮਿਹਨਤ ਰੰਗ ਲਿਆਈ ਹੈ।

CM ਮਾਨ ਨੇ ਲਿਖਿਆ, "ਕਮਾਲ ਕਮਾਲ... 'ਆਪ' ਟੀਮ ਕਪਤਾਨ ਅਰਵਿੰਦ ਕੇਜਰੀਵਾਲ ਜੀ ਦੇ ਸੁਫ਼ਨਿਆਂ ਨੂੰ ਵਧਾਈ... ਕਰੋੜਾਂ ਟੀਮ ਮੈਂਬਰਾਂ ਨੂੰ ਵਧਾਈ... ਮਿਹਨਤ ਰੰਗ ਲਿਆਈ। 'ਆਪ' ਦੀ ਕ੍ਰਾਂਤੀ ਦਾ ਚਸ਼ਮਦੀਦ ਗਵਾਹ...ਭਗਵੰਤ ਮਾਨ"।