ਕਿਸਾਨਾਂ ਨੂੰ ਹੁਣ ਫ਼ਸਲ ਦੇ ਭੁਗਤਾਨ ''ਚ ਨਹੀਂ ਆਵੇਗੀ ਮੁਸ਼ਕਲ, ਮੁੱਖ ਮੰਤਰੀ ਨੇ ਪੋਸਟ ਸਾਂਝੀ ਕਰ ਦਿੱਤੀ ਇਹ ਜਾਣਕਾਰੀ 

ਕਿਸਾਨਾਂ ਨੂੰ ਹੁਣ ਫ਼ਸਲ ਦੇ ਭੁਗਤਾਨ ''ਚ ਨਹੀਂ ਆਵੇਗੀ ਮੁਸ਼ਕਲ, ਮੁੱਖ ਮੰਤਰੀ ਨੇ ਪੋਸਟ ਸਾਂਝੀ ਕਰ ਦਿੱਤੀ ਇਹ ਜਾਣਕਾਰੀ 

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਮੰਡੀ ਵਿਚ ਟਰਾਲੀ ਤੋਂ ਕਣਕ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਸਮੀਖਿਆ ਕੀਤੀ ਗਈ। ਇਸ ਮਗਰੋਂ ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪ੍ਰਬੰਧ ਮੁਕੰਮਲ ਹਨ। ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ। CM ਮਾਨ ਨੇ ਕਿਹਾ ਕਿ ਮੰਡੀ ਵਿਚ ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। 

                         Image

ਉਨ੍ਹਾਂ ਟਵੀਟ ਕੀਤਾ, "ਮੰਡੀਆਂ 'ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ। ਮੰਡੀਆਂ 'ਚ ਪ੍ਰਬੰਧ ਮੁਕੰਮਲ ਨੇ। ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ। ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।"