CM ਮਾਨ ਦਾ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਟਵੀਟ, ਕਿਹਾ-ਸਰਕਾਰ ਨੂੰ ਸੇਵਾ ਦਾ ਮੌਕਾ ਮਿਲਿਆ ਤਾਂ 24 ਘੰਟੇ ''ਚ ਕਰ ਦੇਣਗੇ ਸਾਰੇ ਪ੍ਰਬੰਧ

CM ਮਾਨ ਦਾ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਟਵੀਟ, ਕਿਹਾ-ਸਰਕਾਰ ਨੂੰ ਸੇਵਾ ਦਾ ਮੌਕਾ ਮਿਲਿਆ ਤਾਂ 24 ਘੰਟੇ ''ਚ ਕਰ ਦੇਣਗੇ ਸਾਰੇ ਪ੍ਰਬੰਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਟਵੀਟ ਸਾਹਮਣੇ ਆਇਆ ਹੈ, ਜਿਸ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਚੈਨਲਾਂ ਨੂੰ ਮੁਫਤ ਪ੍ਰਸਾਰਣ ਦੀ ਆਗਿਆ ਦਿਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਅਸੀਂ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਪ੍ਰਬੰਧ ਕਰ ਲਵਾਂਗੇ।

          Image

ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ SGPC ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪ੍ਰਵਾਰ ਨੂੰ ਫਿਰ ਅਣਮਿੱਥੇ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐ..

          Image