ਕੇਂਦਰੀ ਗ੍ਰਹਿ ਮੰਤਰਾਲੇ ਨੂੰ CM ਮਾਨ ਨੇ ਲਿਖੀ ਚਿੱਠੀ,ਕੇਂਦਰ ਦੀ ਜ਼ੈੱਡ ਪਲੱਸ ਸਕਿਓਰਟੀ ਲੈਣ ਤੋਂ ਕੀਤਾ ਇਨਕਾਰ! 

ਕੇਂਦਰੀ ਗ੍ਰਹਿ ਮੰਤਰਾਲੇ ਨੂੰ CM ਮਾਨ ਨੇ ਲਿਖੀ ਚਿੱਠੀ,ਕੇਂਦਰ ਦੀ ਜ਼ੈੱਡ ਪਲੱਸ ਸਕਿਓਰਟੀ ਲੈਣ ਤੋਂ ਕੀਤਾ ਇਨਕਾਰ! 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਜ਼ੈੱਡ ਪਲੱਸ ਸੁਰੱਖਿਆ ਨਾ ਲੈਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਕਿਹਾ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਪੁਲਸ ਹੀ ਕਾਫ਼ੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਉਨ੍ਹਾਂ ਨੂੰ ਲੋੜ ਨਹੀਂ ਹੈ, ਸਗੋਂ ਸੀ. ਐੱਮ. ਸਕਿਓਰਿਟੀ ਦੀ ਸਪੈਸ਼ਲ ਟੀਮ ਹੀ ਕਾਫ਼ੀ ਹੈ।

ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਪਲੱਸ ਸਕਿਓਰਿਟੀ ਮੁਹੱਈਆ ਕਰਵਾਈ ਸੀ। ਇਸ 'ਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਮਾਨ ਦੀ ਸੁਰੱਖਿਆ ਤਹਿਤ ਸੀ. ਆਰ. ਪੀ. ਐੱਫ. ਦੇ ਜਵਾਨਾਂ ਦੀ ਤਾਇਨਾਤੀ ਹੋਵੇਗੀ। ਕੇਂਦਰੀ ਖ਼ੁਫ਼ੀਆ ਏਜੰਸੀ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁੱਖ ਮੰਤਰੀ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੀ ਸੁਰੱਖਿਆ ਵਧਾਉਣ ਦਾ ਫ਼ੈਸਲਾ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਲਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਨੂੰ ਪਿੰਡ ਰੋਡੇ ਤੋਂ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ, ਜੋ ਕਿ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ।