- Updated: September 10, 2026 01:09 PM
‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜਲੰਧਰ ਦੇ ਸੀਨੀਅਰ ਆਗੂ ਚੁੰਨੀ ਲਾਲ ਭਗਤ ਦਾ ਦਿਹਾਂਤ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ।
CM ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਸਾਬਕਾ ਮੰਤਰੀ ਅਤੇ ਜਲੰਧਰ ਦੇ ਸੀਨੀਅਰ ਆਗੂ ਸ੍ਰੀ ਚੁੰਨੀ ਲਾਲ ਭਗਤ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ। ਪੰਜਾਬ ਕੈਬਨਿਟ ਵਿੱਚ ਮੇਰੇ ਸਾਥੀ ਮੰਤਰੀ ਮਹਿੰਦਰ ਭਗਤ ਜੀ ਦੇ ਉਹ ਸਤਿਕਾਰਯੋਗ ਪਿਤਾ ਜੀ ਸਨ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਮਹਿੰਦਰ ਭਗਤ ਜੀ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦੇ ਨਾਲ ਹਨ। ਪ੍ਰਮਾਤਮਾ ਵਿਛੜੀ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।