ਪੰਜਾਬ ਚ 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਖੁੱਲ੍ਹਣਗੇ ਸਰਕਾਰੀ ਦਫਤਰ,CM ਮਾਨ ਦਾ ਵੱਡਾ ਫੈਸਲਾ

ਪੰਜਾਬ ਚ 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਖੁੱਲ੍ਹਣਗੇ ਸਰਕਾਰੀ ਦਫਤਰ,CM ਮਾਨ ਦਾ ਵੱਡਾ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। CM ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। 2 ਮਈ ਤੋਂ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਲਿਆ ਗਿਆ ਹੈ।

ਨਵੇਂ ਸਮੇਂ ਮੁਤਾਬਕ ਹੁਣ ਦਫਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁਲਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਖੁਦ ਵੀ ਸਵੇਰੇ 7.30 ਵਜੇ ਦਫਤਰ ਪਹੁੰਚਾਂਗਾ।