- Updated: May 07, 2026 01:16 PM
ਪੰਜਾਬ ‘ਚ ਹੋਏ ਬੰਬ ਧਮਾਕਿਆਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ‘ਤੇ ਦਿੱਤੇ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਨੂੰ ਮਾਣਹਾਨੀ ਦਾ ਨੋਟਿਸ ਭੇਜਦਿਆਂ ਕਿਹਾ ਕਿ ਬਿਨਾਂ ਸਬੂਤ ਅਜਿਹੇ ਇਲਜ਼ਾਮ ਲਗਾਉਣਾ ਨਾ ਸਿਰਫ਼ ਗੈਰ-ਜ਼ਿੰਮੇਵਾਰਾਨਾ ਹੈ।
ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਨਜ਼ਰਅੰਦਾਜ਼ ਕਰਦਿਆਂ ਭਾਜਪਾ ਨੂੰ ਬੰਬ ਧਮਾਕਿਆਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਖਿਲਾਫ਼ ਮਾਣਹਾਨੀ, ਝੂਠੀ ਜਾਣਕਾਰੀ ਫੈਲਾਉਣ ਅਤੇ ਜਨਤਕ ਅਸ਼ਾਂਤੀ ਭੜਕਾਉਣ ਦੀ ਕੋਸ਼ਿਸ਼ ਦੇ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣਾ ਬਿਆਨ ਵਾਪਿਸ ਲੈਣਾ ਚਾਹੀਦਾ ਹੈ।