ਹੜਤਾਲੀ ਮੁਲਾਜ਼ਮਾਂ ਨੂੰ ਨੂੰ ਲੈ ਕੇ CM ਮਾਨ ਨੇ ਕਿਹਾ ,"ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ’"

ਹੜਤਾਲੀ ਮੁਲਾਜ਼ਮਾਂ ਨੂੰ ਨੂੰ ਲੈ ਕੇ CM ਮਾਨ ਨੇ ਕਿਹਾ ,

ਪੰਜਾਬ ਵਿਚ ਅੱਜ ਸਰਕਾਰੀ ਮੁਲਾਜ਼ਮ ਹੜਤਾਲ ‘ਤੇ ਹਨ ਤੇ ਉਨ੍ਹਾਂ ਵੱਲੋਂ ਆਪਣੀਆਂ ਪੈਂਡਿਗ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ। ਹੜਤਾਲ ਕਰਕੇ ਸਰਕਾਰੀ ਦਫਤਰ, ਹਸਪਤਾਲ ਤੇ ਡਿਸਪੈਂਸਰੀਆਂ ਵਿਚ ਓਪੀਡੀ ਸੇਵਾਵਾਂ ਬੰਦ ਹਨ। ਮੁਲਾਜ਼ਮਾਂ ਨੇ ਆਪਣੇ-ਆਪਣੇ ਵਿਭਾਗਾਂ ਦੇ ਮੁਖੀਆਂ ਤੋਂ ਸਮੂਹਿਕ ਛੁੱਟੀ ਲਈ ਹੈ ਤੇ ਪੂਰੇ ਦਿਨ ਹੜਤਾਲ ‘ਤੇ ਰਹਿਣ ਦਾ ਐਲਾਨ ਕੀਤਾ ਹੈ।

ਪਰ ਇਨ੍ਹਾਂ ਸਭ ਦੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀਐੱਮ ਮਾਨ ਨੇ ਸਰਕਾਰੀ ਹੜਤਾਲੀ ਮੁਲਜ਼ਾਮਾਂ ਨੂੰ ਦੋ-ਟੁਕ ਕਿਹਾ ਹੈ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ ਪਰ ਗੱਲਬਾਤ ਤੇ ਹੜਤਾਲ ਨਾਲ-ਨਾਲ ਨਹੀਂ ਚੱਲ ਸਕਦੀ। ਸਰਕਾਰ ਹਰ ਮੁੱਦੇ ਦਾ ਹੱਲ ਲੱਭਣ ਲਈ ਵਚਨਬੱਧ ਹੈ ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖਤਮ ਹੋ ਜਾਵੇਗੀ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁਲਾਜ਼ਮ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹੈ ਤੇ ਉਨ੍ਹਾਂ ਨੂੰ ਆਮ ਜਨਤਾ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ। ਲੋਕ ਟੈਕਸ ਵਜੋਂ ਪੈਸੇ ਦਿੰਦੇ ਹਨ, ਇਸ ਲਈ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਣ ਦੇਣੀ ਚਾਹੀਦੀ।