ਜਲੰਧਰ ''ਚ ਗੋਲ਼ੀ ਚੱਲੀ , ਮਿੰਟਾਂ ''ਚ ਪੈ ਗਈਆਂ ਭਾਜੜਾਂ

ਜਲੰਧਰ ''ਚ ਗੋਲ਼ੀ ਚੱਲੀ , ਮਿੰਟਾਂ ''ਚ ਪੈ ਗਈਆਂ ਭਾਜੜਾਂ

ਜਲੰਧਰ ਦੇ ਕੋਟ ਰਾਮਦਾਸ ਨਗਰ ਮੁਹੱਲੇ ਵਿਚ ਇਕ ਵਿਅਕਤੀ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਜਗੀਰ ਸਿੰਘ ਮੂਲ ਵਾਸੀ ਮਨੋਹਰਪੁਰਾ ਬਟਾਲਾ ਹਾਲ ਵਾਸੀ ਕੋਟ ਰਾਮ ਦਾਸ ਮੁਹੱਲਾ ਵਜੋਂ ਹੋਈ ਹੈ। ਸੁਖਦੇਵ ਸਿੰਘ ਦੀ ਲਿਵ-ਇਨ ਪਾਰਟਨਰ ਨੇ ਮ੍ਰਿਤਕ ਦੀ ਪਤਨੀ ਅਤੇ ਉਨ੍ਹਾਂ ਦੇ ਬੱਚਿਆਂ 'ਤੇ ਪਰੇਸ਼ਾਨ ਕਰਨ ਦਾ ਦੋਸ਼ ਲੱਗਾ ਹੈ। 

ਸਾਰੀ ਘਟਨਾ ਘਰ ਦੇ ਅੰਦਰ ਲੱਗੇ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ ਸੀ। ਪਹਿਲਾਂ ਮ੍ਰਿਤਕ ਨੇ ਚਾਰ ਵਾਰ ਖ਼ੁਦ ਨੂੰ ਗੋਲ਼ੀ ਮਾਰਨ ਦੀ ਕੋਸ਼ਿਸ਼ ਕੀਤੀ ਪਰ ਹਿੰਮਤ ਨਹੀਂ ਪਈ, ਜਿਸ ਤੋਂ ਬਾਅਦ ਆਖਰੀ ਵਿਚ ਉਸ ਨੇ ਆਪਣੇ ਆਪ ਨੂੰ ਗੋਲ਼ੀ ਮਾਰ ਦਿੱਤੀ। ਸੁਖਦੇਵ ਸਿੰਘ ਨੇ ਕੰਮ ਤੋਂ ਛੁੱਟੀ ਲਈ ਸੀ, ਜਿਸ ਦੇ ਚਲਦਿਆਂ ਉਸ ਨੇ ਘਰ ਵਿਚ ਖ਼ੁਦ ਨੂੰ ਗੋਲ਼ੀ ਮਾਰ ਲਈ। ਕ੍ਰਾਈਮ ਸੀਨ 'ਤੇ ਜਾਂਚ ਲਈ ਸਿਟੀ ਪੁਲਸ ਦੀ ਪਹੁੰਚ ਗਈ ਸੀ। ਪੁਲਸ ਜਾਂਚ ਤੋਂ ਬਾਅਦ ਮਾਮਲੇ ਵਿਚ ਅਗਲੀ ਕਾਰਵਾਈ ਕਰੇਗੀ। ਫਿਲਹਾਲ ਲਾਸ਼  ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ। 

                               Image

ਸੁਖਦੇਵ ਦੀ ਲਿਵ-ਇਨ-ਪਾਰਟਨਰ ਪਰਮਜੀਤ ਕੌਰ ਨੇ ਕਿਹਾ ਕਿ ਸੁਖਦੇਵ ਸਿੰਘ ਨੇ ਆਪਣੀ ਪਹਿਲੀ ਪਤਨੀ ਅਤੇ ਉਸ ਦੇ ਬੱਚਿਆਂ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਸੁਖਦੇਵ ਕੋਲ ਆਪਣਾ ਲਾਇਸੈਂਸੀ ਰਿਵਾਲਵਰ ਸੀ, ਜਿਸ ਨਾਲ ਉਸ ਨੇ ਆਪਣੇ ਆਪ ਨੂੰ ਗੋਲ਼ੀ ਮਾਰ ਲਈ। ਪਰਮਜੀਤ ਕੌਰ ਨੇ ਕਿਹਾ ਕਿ ਸੁਖਦੇਵ ਸਿੰਘ ਨੇ ਇਕ ਸ਼ਿਕਾਇਤ ਲਿਖਵਾ ਕੇ ਰੱਖੀ ਹੋਈ ਸੀ, ਜੋ ਉਨ੍ਹਾਂ ਨੂੰ ਅੱਜ ਕਮਿਸ਼ਨਰੇਟ ਪੁਲਸ ਨੂੰ ਦੇਣ ਲਈ ਜਾਣਾ ਸੀ। 

ਪਰਮਜੀਤ ਕੌਰ ਨੇ ਕਿਹਾ ਕਿ ਅੱਜ ਸੁਖਦੇਵ ਦੀ ਪਹਿਲੀ ਪਤਨੀ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਵੀਡੀਓ 'ਤੇ ਟਿੱਪਣੀ ਕੀਤੀ। ਇਸ ਤੋਂ ਪਰੇਸ਼ਾਨ ਹੋ ਕੇ ਸੁਖਦੇਵ ਨੇ ਖ਼ੁਦਕੁਸ਼ੀ ਕਰ ਲਈ। ਪਰਮਜੀਤ ਕੌਰ ਨੇ ਕਿਹਾ ਕਿ ਸੁਖਦੇਵ ਸਿੰਘ ਨੂੰ ਪਿਛਲੇ ਚਾਰ ਦਿਨਾਂ ਤੋਂ ਬਹੁਤ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਸੁਖਦੇਵ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਛੁੱਟੀ ਲਈ ਸੀ, ਜਿਸ ਕਾਰਨ ਉਹ ਘਰ ਹੀ ਸੀ।