ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਲਿਸਟ  ਜਾਰੀ ਕੀਤੀ , ਚੰਨੀ ਨੂੰ ਜਲੰਧਰ ਤੋਂ ਟਿਕਟ ਮਿਲੀ 

ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਲਿਸਟ  ਜਾਰੀ ਕੀਤੀ , ਚੰਨੀ ਨੂੰ ਜਲੰਧਰ ਤੋਂ ਟਿਕਟ ਮਿਲੀ 

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਮੁਤਾਬਕ ਪੰਜਾਬ ਦੀ ਹਾਟ ਸੀਟ ਬਣੇ ਹੋਏ ਜਲੰਧਰ ਹਲਕੇ ਤੋਂ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ, ਜਦਕਿ ਸੁਖਪਾਲ ਸਿੰਘ ਖਹਿਰਾ ਨੂੰ ਇਸ ਵਾਰ ਸੰਗਰੂਰ ਤੋਂ ਟਿਕਟ ਦਿੱਤੀ ਗਈ ਹੈ। 

ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਮੌਜੂਦਾ ਸਾਂਸਦ ਗੁਰਜੀਤ ਸਿੰਘ ਔਜਲਾ 'ਤੇ ਪਾਰਟੀ ਨੇ ਇਕ ਵਾਰ ਫਿਰ ਤੋਂ ਵਿਸ਼ਵਾਸ ਦਿਖਾਇਆ ਹੈ ਤੇ ਉਨ੍ਹਾਂ ਨੂੰ ਮੁੜ ਟਿਕਟ ਦੇ ਦਿੱਤੀ ਗਈ ਹੈ। ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਜਦਕਿ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

              Image