ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਜ਼ੀਰਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਜ਼ੀਰਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੇ ਵੀਰਵਾਰ ਨੂੰ ਤਰਨ ਤਾਰਨ ਜ਼ਿਲ੍ਹੇ ਵਿਚ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸਾਬਕਾ ਵਿਧਾਇਕ ਜ਼ੀਰਾ ਨੇ ਅਪਣੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ 'ਚ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਮੰਗਲਵਾਰ ਤੋਂ ਸ਼ੁਰੂ ਹੋ ਗਈ ਹੈ। ਉਮੀਦਵਾਰ 14 ਮਈ ਤਕ ਅਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ, ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ।

ਖਡੂਰ ਸਾਹਿਬ ਸੀਟ ਤੋਂ ਜ਼ੀਰਾ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ, ਭਾਰਤੀ ਜਨਤਾ ਪਾਰਟੀ ਦੇ ਮਨਜੀਤ ਸਿੰਘ ਮੰਨਾ ਮੀਆਂਵਿੰਡ, ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨਾਲ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣਗੀਆਂ।