- Updated: June 04, 2024 06:18 PM
ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਦਰਜ ਕੀਤੀ ਹੈ। ਸਖ਼ਤ ਮੁਕਾਬਲੇ ਵਿੱਚ ਉਨ੍ਹਾਂ ਨੇ ਭਾਜਪਾ ਦੇ ਸੰਜੇ ਟੰਡਨ ਨੂੰ 2504 ਵੋਟਾਂ ਨਾਲ ਹਰਾਇਆ।ਮਨੀਸ਼ ਤਿਵਾਰੀ ਨੂੰ ਕੁੱਲ 216657 ਵੋਟਾਂ ਮਿਲੀਆਂ। ਜਦਕਿ ਸੰਜੇ ਟੰਡਨ ਨੂੰ 214153 ਵੋਟਾਂ ਮਿਲੀਆਂ। ਕਾਂਗਰਸ ਨੂੰ 48.22 ਫੀਸਦੀ ਵੋਟਾਂ ਮਿਲੀਆਂ ਜਦਕਿ ਭਾਜਪਾ ਨੂੰ 47.67 ਫੀਸਦੀ ਵੋਟਾਂ ਮਿਲੀਆਂ। 15 ਗੇੜਾਂ ਦੀ ਗਿਣਤੀ ਵਿੱਚ ਭਾਜਪਾ ਇੱਕ ਵਾਰ ਵੀ ਲੀਡ ਤੱਕ ਨਹੀਂ ਪਹੁੰਚ ਸਕੀ।