- Updated: January 29, 2025 01:39 PM
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ। ਜ਼ਿੰਮੇਵਾਰੀ ਮਿਲਦਿਆਂ ਹੀ ਬਾਜਵਾ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਟਵੀਟ ਕਰਕੇ ਜਾਣਕਾਰੀ ਦਿੱਤੀ।
‘ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿੱਚ AICC Senior Observer ਦੀ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ। ਮੈਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਵਾਂਗਾ, ਨਾਲ ਹੀ ਇੰਨਾ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਲਈ ਵਧੀਆ ਨਤੀਜੇ ਯਕੀਨੀ ਬਣਾਵਾਂਗਾ।’’