- Updated: September 05, 2024 08:02 AM
ਖੰਨਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਈਡੀ ਨੇ ਬੀਤੇ ਦਿਨੀਂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਸੀ। ਰਾਜਦੀਪ ਸਿੰਘ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਹੈ। ਜਲੰਧਰ ਵਿਖੇ ਅੱਜ ਉਨ੍ਹਾਂ ਦਾ ਮੈਡੀਕਲ ਹੋਵੇਗਾ ਅਤੇ ਇਸ ਮਗਰੋਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਇੱਥੇ ਦੱਸ ਦਈਏ ਕਿ ਇਹ ਗ੍ਰਿਫ਼ਤਾਰੀ ਅਤੇ ਰੇਡ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਵਾਲੇ ਟੈਂਡਰ ਘਪਲੇ ਮਾਮਲੇ ਨਾਲ ਜੁੜੀ ਦੱਸੀ ਜਾ ਰਹੀ ਹੈ। ਭਾਰਤ ਭੂਸ਼ਣ ਆਸ਼ੂ ਨੂੰ ਵੀ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਹ ਇਸ ਵੇਲੇ ਜੇਲ ਵਿਚ ਹਨ।