- Updated: February 21, 2023 03:45 PM
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਨਾਲ ਭੇਂਟ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਡੇਰਾ ਸੰਤ ਬਾਬਾ ਪ੍ਰੀਤਮ ਸਿੰਘ ਵਿਖੇ ਵੀ ਨਤਮਸਤਕ ਹੋਏ।

ਇਸ ਮੌਕੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਹਰਦੇਵ ਸਿੰਘ ਲਾਡੀ, ਸਾਬਕਾ ਵਿਧਾਇਕ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਸੁਰਿੰਦਰ ਚੌਧਰੀ, ਵਿਕਰਮ ਚੌਧਰੀ, ਅੰਮ੍ਰਿਤਪਾਲ ਭੌਂਸਲੇ ਫਿਲੌਰ ਆਦਿ ਹਾਜ਼ਰ ਸਨ।
