ਕਾਂਗਰਸ ਨੇ ਨਵਜੋਤ ਸਿੱਧੂ ਦੇ ਕਰੀਬੀਆਂ ’ਤੇ ਲਿਆ ਐਕਸ਼ਨ, ਮਹੇਸ਼ ਇੰਦਰ ਸਿੰਘ ਤੇ ਧਰਮਪਾਲ ਨੂੰ ਕੀਤਾ ਸਸਪੈਂਡ

ਕਾਂਗਰਸ ਨੇ ਨਵਜੋਤ ਸਿੱਧੂ ਦੇ ਕਰੀਬੀਆਂ ’ਤੇ ਲਿਆ ਐਕਸ਼ਨ, ਮਹੇਸ਼ ਇੰਦਰ ਸਿੰਘ ਤੇ ਧਰਮਪਾਲ ਨੂੰ ਕੀਤਾ ਸਸਪੈਂਡ

ਕਾਂਗਰਸ ਨੇ ਨਵਜੋਤ ਸਿੱਧੂ ਦੇ ਕਰੀਬੀਆਂ 'ਤੇ ਵੱਡਾ ਐਕਸ਼ਨ ਲਿਆ ਹੈ। ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪੰਜਾਬ ਕਾਂਗਰਸ ਨੇ ਧਰਮਪਾਲ ਸਿੰਘ ਅਤੇ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਪਾਰਟੀ 'ਚੋਂ ਸਸਪੈਂਡ ਕਰ ਦਿੱਤਾ ਹੈ।  

                           Image

                             Image

ਦੱਸ ਦਈਏ ਕਿ ਬੀਤੀ 21 ਤਰੀਕ ਨੂੰ ਮੋਗਾ 'ਚ ਨਵਜੋਤ ਸਿੱਧੂ ਵਲੋਂ ਇੱਕ ਕਾਂਗਰਸ ਮਿਲਣੀ ਕੀਤੀ ਗਈ ਸੀ। ਇਸ ਮਿਲਣੀ ਵਿੱਚ ਮੋਗਾ ਦੀ ਹਲਕਾ ਇੰਚਾਰਜ ਮਾਲਕਾ ਸੂਦ ਨੇ ਇਤਰਾਜ ਜਤਾਇਆ ਸੀ ਕਿ ਉਨ੍ਹਾਂ ਨੂੰ ਨਾ ਤਾਂ ਇਸ ਰੈਲੀ ਵਿਚ ਸੱਦਾ ਦਿੱਤਾ ਗਿਆ ਅਤੇ ਨਾ ਹੀ ਹਾਈ ਕਮਾਂਡ ਨੂੰ ਇਸ ਗੱਲ ਦੀ ਜਾਣਕਾਰੀ ਦਿਤੀ ਗਈ ਹੈ ਕਿ ਮੋਗਾ ਵਿੱਚ ਰੈਲੀ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਮਾਲਵਿਕਾ ਸੂਦ ਨੇ ਇੱਕ ਸ਼ਿਕਾਇਤ ਜਾਰੀ ਕੀਤੀ ਸੀ ਉਸ ਸ਼ਿਕਾਇਤ ਦੇ ਅਧਾਰ 'ਤੇ ਪਾਰਟੀ ਹਾਈ ਕਮਾਂਡ ਨੇ ਅੱਜ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਸਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ਚੋਂ ਸਸਪੈਂਡ ਕਰ ਦਿੱਤਾ ਗਿਆ।