ਮਨੀਸ਼ ਸਿਸੋਦੀਆ ਦੀਆਂ ਵਧੀਆਂ ਮੁਸੀਬਤਾਂ, CBI ਨੇ ਜਾਸੂਸੀ ਮਾਮਲੇ ਚ ਦਰਜ ਕੀਤਾ ਨਵਾਂ ਕੇਸ

ਮਨੀਸ਼ ਸਿਸੋਦੀਆ ਦੀਆਂ ਵਧੀਆਂ ਮੁਸੀਬਤਾਂ, CBI ਨੇ ਜਾਸੂਸੀ ਮਾਮਲੇ ਚ ਦਰਜ ਕੀਤਾ ਨਵਾਂ ਕੇਸ

CBI ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਮਾਮਲਾ ਫੀਡ ਬੈਕ ਯੂਨਿਟ ਦੇ ਗਠਨ ਨਾਲ ਸਬੰਧਤ ਹੈ। CBI ਨੇ ਗ੍ਰਹਿ ਮੰਤਰਾਲੇ ਤੋਂ ਮਨਜ਼ੂਰੀ ਮਿਲਣ ਮਗਰੋਂ ਸਿਸੋਦੀਆ ਇਹ ਨਵਾਂ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸੀਬੀਆਈ ਨੇ ਨਵੰਬਰ 2016 ਵਿੱਚ ਹੀ ਮੁੱਢਲੀ ਜਾਂਚ ਸ਼ੁਰੂ ਕੀਤੀ ਸੀ। CBI ਵੱਲੋਂ ਇੱਕ ਹੋਰ ਕੇਸ ਦਰਜ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ (MHA) ਨੇ ਮਨੀਸ਼ ਸਿਸੋਦੀਆ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਦਿੱਲੀ ਸਰਕਾਰ ਦੀ ਫੀਡਬੈਕ ਯੂਨਿਟ ਦੇ ਗਠਨ ਵਿੱਚ ਹੋਏ ਭ੍ਰਿਸ਼ਟਾਚਾਰ ਅਤੇ ਇਸ ਵਿੱਚ ਕੀਤੀਆਂ ਗੈਰ-ਕਾਨੂੰਨੀ ਨਿਯੁਕਤੀਆਂ ਦੇ ਸਬੰਧ ਵਿੱਚ ਦਿੱਤੀ ਗਈ ਹੈ। CBI ਨੇ ਇਹ ਜਾਂਚ ਦਿੱਲੀ ਸਰਕਾਰ ਦੇ ਤਤਕਾਲੀ ਡਿਪਟੀ ਸਕੱਤਰ ਵਿਜੀਲੈਂਸ ਕੇਐਸ ਮੀਨਾ ਦੀ ਸ਼ਿਕਾਇਤ ’ਤੇ ਸ਼ੁਰੂ ਕੀਤੀ ਸੀ।

ਦੱਸ ਦੇਈਏ ਕਿ ਫਰਵਰੀ 2016 ‘ਚ ਦਿੱਲੀ ਸਰਕਾਰ ਨੇ ਦਿੱਲੀ ਸਰਕਾਰ ਦੇ ਕਰਮਚਾਰੀਆਂ ਦੇ ਭ੍ਰਿਸ਼ਟਾਚਾਰ ਅਤੇ ਕੰਮਕਾਜ ‘ਤੇ ਨਜ਼ਰ ਰੱਖਣ ਲਈ ਫੀਡਬੈਕ ਯੂਨਿਟ ਦਾ ਗਠਨ ਕੀਤਾ ਸੀ। ਇਸ ਦੇ ਗਠਨ ਨੂੰ 29 ਸਤੰਬਰ 2015 ਨੂੰ ਦਿੱਲੀ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਸੀ। ਇਸ ਤੋਂ ਬਾਅਦ 28 ਅਕਤੂਬਰ 2015 ਨੂੰ ਤਤਕਾਲੀ ਸਕੱਤਰ ਵਿਜੀਲੈਂਸ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਫੀਡਬੈਕ ਯੂਨਿਟ ਦੇ ਗਠਨ ਦਾ ਪ੍ਰਸਤਾਵ ਦਿੱਤਾ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ।