ਨੌਜਵਾਨ ਤੋਂ ਵਿਦੇਸ਼ ਭੇਜਣ ਦੇ ਨਾਂ ''ਤੇ 14 ਲੱਖ ਰੁਪਏ ਠੱਗੇ ,ਦਿੱਤਾ ਜਾਅਲੀ ਵੀਜ਼ਾ 

ਨੌਜਵਾਨ ਤੋਂ ਵਿਦੇਸ਼ ਭੇਜਣ ਦੇ ਨਾਂ ''ਤੇ 14 ਲੱਖ ਰੁਪਏ ਠੱਗੇ ,ਦਿੱਤਾ ਜਾਅਲੀ ਵੀਜ਼ਾ 

ਵਿਦੇਸ਼ ਭੇਜਣ ਦੇ ਨਾਂ 'ਤੇ ਜਾਅਲੀ ਵੀਜ਼ਾ ਦੇਣ ਦੇ ਆਰੋਪ 'ਚ ਮੋਗਾ ਦੇ ਰਹਿਣ ਵਾਲੇ ਪਤੀ-ਪਤਨੀ ਨੂੰ ਖਿਲਾਫ਼ 14 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅਜੇ ਤੱਕ ਦੋਵਾਂ ਦੀ ਗ੍ਰਿਫ਼ਤਾਰ ਨਹੀਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਜਾਂਚ ਅਧਿਕਾਰੀ ਪਾਲ ਸਿੰਘ ਨੇ ਦੱਸਿਆ ਕਿ ਮੋਗਾ ਦੇ ਵਿਜ ਆਈਲਾਈਟਸ ਸੈਂਟਰ ਦੇ ਮਾਲਕ ਵਨੀਤ ਕੁਮਾਰ ਅਤੇ ਉਸ ਦੀ ਪਤਨੀ ਗੀਤਾਂਜਲੀ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਬੋਹਨਾ ਚੌਕ ਦੇ ਰਹਿਣ ਵਾਲੇ ਅਮਨਦੀਪ ਸਿੰਘ ਤੋਂ 14 ਲੱਖ ਰੁਪਏ ਲਏ ਅਤੇ ਉਸ ਨੂੰ ਜਾਅਲੀ ਵੀਜ਼ਾ ਦੇ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਨਦੀਪ ਨੇ ਦੱਸਿਆ ਕਿ ਅਸੀਂ ਕਈ ਵਾਰ ਵਨੀਤ ਨਾਲ ਗੱਲ ਕੀਤੀ, ਨਾ ਤਾਂ ਉਸ ਨੇ ਸਾਨੂੰ ਨਵਾਂ ਵੀਜ਼ਾ ਦਿੱਤਾ ਅਤੇ ਨਾ ਹੀ ਸਾਡੇ ਪੈਸੇ ਵਾਪਸ ਕੀਤੇ। ਅਮਨਦੀਪ ਦੀ ਸ਼ਿਕਾਇਤ 'ਤੇ ਪਤੀ-ਪਤਨੀ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।