ਕਾਰ ਦੇਣ ਤੋਂ ਇਨਕਾਰ ‘ਤੇ ਨੌਜਵਾਨ ਦਾ ਕਤਲ, ਪਤੀ-ਪਤਨੀ ਗ੍ਰਿਫਤਾਰ

ਕਾਰ ਦੇਣ ਤੋਂ ਇਨਕਾਰ ‘ਤੇ ਨੌਜਵਾਨ ਦਾ ਕਤਲ, ਪਤੀ-ਪਤਨੀ ਗ੍ਰਿਫਤਾਰ

ਪਿੰਡ ਜਿੰਦਾ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ ਜਿਥੇ ਸ਼ਾਤਿਰ ਪਤੀ-ਪਤਨੀ ਵੱਲੋਂ ਇਕ ਮੁੰਡੇ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਮੁੰਡਾ ਮ੍ਰਿਤਕ ਦਾ ਦੋਸਤ ਹੀ ਸੀ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਵਜੋਂ ਹੋਈ ਹੈ। ਪਤੀ-ਪਤਨੀ ਵੱਲੋਂ ਮੁੰਡੇ ਕੋਲੋਂ ਕਾਰ ਮੰਗੀ ਗਈ ਸੀ ਤੇ ਜਦੋਂ ਉਸ ਵੱਲੋਂ ਕਾਰ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਤਾਂ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ।

ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਇਕ ਮੁੰਡੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ।

ਦੱਸ ਦੇਈਏ ਕਿ 18 ਜੂਨ 2026 ਨੂੰ ਦਰਜ ਹੋਏ ਕਤਲ ਦੇ ਮਾਮਲੇ ਨੂੰ ਟ੍ਰੇਸ ਕਰਦੇ ਹੋਏ 2 ਮੁਲਜ਼ਮਾਂ ਨੂੰਗ੍ਰਿਫਤਾਰ ਕੀਤਾ ਹੈ ਤੇ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪਤੀ-ਪਤਨੀ ਕੋਲੋਂ ਪਿਸਤੌਲ, ਜ਼ਿੰਦਾ ਕਾਰਤੂਸ ਤੇ ਇਕ ਮੋਟਰਸਾਈਕਲ ਬਰਾਮਦ ਹੋਇਆ ਹੈ, ਜੋ ਉਨ੍ਹਾਂ ਵੱਲੋਂ ਵਾਰਦਾਤ ਦੌਰਾਨ ਵਰਤੀ ਗਈ ਸੀ। ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਪਤੀ-ਪਤਨੀ ‘ਤੇ ਪਹਿਲਾਂ ਵੀ NDPS ਐਕਟ ਤਹਿਤ ਹੋਰ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕਿੰਨੇ ਸਾਥੀ ਇਸ ਵਾਰਦਾਤ ਵਿਚ ਉਨ੍ਹਾਂ ਦੇ ਨਾਲ ਸਨ।