ਅਜਨਾਲਾ ਕੋਰਟ ਨੇ ਦਿੱਤੇ ਅੰਮ੍ਰਿਤਪਾਲ ਦੇ ਸਾਥੀ ਤੂਫਾਨ ਦੀ ਰਿਹਾਈ ਦੇ ਹੁਕਮ, ਥੋੜ੍ਹੀ ਦੇਰ ''ਚ ਆਵੇਗਾ ਜੇਲ੍ਹ ''ਚੋਂ ਬਾਹਰ

ਅਜਨਾਲਾ ਕੋਰਟ ਨੇ ਦਿੱਤੇ ਅੰਮ੍ਰਿਤਪਾਲ ਦੇ ਸਾਥੀ ਤੂਫਾਨ ਦੀ ਰਿਹਾਈ ਦੇ ਹੁਕਮ, ਥੋੜ੍ਹੀ ਦੇਰ ''ਚ ਆਵੇਗਾ ਜੇਲ੍ਹ ''ਚੋਂ ਬਾਹਰ

ਅਦਾਲਤ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਥੇ ਦੇ ਮੈਂਬਰ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਹ ਅੱਜ ਸ਼ਾਮ ਤੱਕ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਕਾਫੀ ਹੰਗਾਮਾ ਹੋਇਆ ਸੀ।

ਰਿਹਾਈ ਦੇ ਹੁਕਮਾਂ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਐਸਐਸਪੀ (ਦਿਹਾਤੀ) ਸਤਵਿੰਦਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਲਈ ਅਰਜ਼ੀ ਦਿੱਤੀ ਗਈ ਸੀ। ਅਦਾਲਤ ਨੇ ਉਸ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਉਹ ਅੱਜ ਅੰਮ੍ਰਿਤਸਰ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ।

ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਜੋ ਆਪਣੇ ਸਾਥੀਆਂ ਨਾਲ ਅਜਨਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਬੈਠੇ ਸਨ, ਉਹ ਹੁਣ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਹਵਾਨਾ ਹੋ ਗਿਆ ਹੈ। ਉਥੇ ਉਹ ਤੂਫਾਨ ਸਿੰਘ ਤੇ ਸਾਥੀਆਂ ਨਾਲ ਮੱਥਾ ਟੇਕਣਗੇ।

                                 Image

ਇਸ ਦੇ ਨਾਲ ਹੀ ਸੁਰੱਖਿਆ ਦੇ ਨਜ਼ਰੀਏ ਤੋਂ ਥਾਣਾ ਅਜਨਾਲਾ ਅਤੇ ਇਸ ਦੇ ਆਸ-ਪਾਸ ਕੁਝ ਹੋਰ ਪੁਲਿਸ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਦੱਸ ਦੇਈਏ ਕਿ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਨੇ ਆਪਣੇ ਹਜ਼ਾਰਾਂ ਸਮਰਥਕਾਂ ਨਾਲ ਅਜਨਾਲਾ ਥਾਣੇ 'ਤੇ ਹਮਲਾ ਕਰਕੇ ਕਈ ਪੁਲਸ ਮੁਲਾਜ਼ਮਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ। ਪੁਲਿਸ ਮੁਲਾਜ਼ਮਾਂ 'ਤੇ ਤਲਵਾਰਾਂ ਅਤੇ ਗੰਡਾਸੇ ਨਾਲ ਹਮਲਾ ਕੀਤਾ ਗਿਆ। ਕਾਰਨ ਇਹ ਸੀ ਕਿ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਅੱਠ ਸਾਥੀਆਂ ਖ਼ਿਲਾਫ਼ ਅਗਵਾ, ਕੁੱਟਮਾਰ ਅਤੇ ਲੁੱਟ-ਖੋਹ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਇਸ ਐਫਆਈਆਰ ਦੇ ਵਿਰੋਧ ਵਿੱਚ ਅੰਮ੍ਰਿਤਪਾਲ ਸਿੰਘ ਪਿਛਲੇ ਕੁਝ ਦਿਨਾਂ ਤੋਂ ਪੁਲੀਸ ਨੂੰ ਅਲਟੀਮੇਟਮ ਦੇ ਰਿਹਾ ਸੀ।